ਵੱਡੀ ਖ਼ਬਰ
ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਤੇ ਰੋਕ ਲਗਾਈ
ਅਗਲੇ ਹੁਕਮਾਂ ਤੱਕ ਕਾਨੂੰਨ ਰੱਦ ਰਹਿਣਗੇਚਾਰ ਮੈਂਬਰੀ ਕਮੇਟੀ ਦਾ ਗਠਨ

ਦਿੱਲੀ, 12 ਜਨਵਰੀ(ਵਿਸ਼ਵ ਵਾਰਤਾ) ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨਾਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਤੇ ਸੁਪਰੀਮ ਕੋਰਟ ਤੇ ਰੋਕ ਲਗਾ ਦਿੱਤੀ ਹੈ। ਅਗਲੇ ਹੁਕਮਾਂ ਤੱਕ ਕਾਨੂੰਨ ਰੱਦ ਰਹਿਣਗੇ।ਸੁਪਰੀਮ ਕੋਰਟ ਨੇ ਅੱਜ ਇਹ ਫੈਸਲਾ ਸੁਣਾਇਆ ਨਾਲ ਹੀ ਇਸ ਮਸਲੇ ਨੂੰ ਸੁਲਝਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਚਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਹਨਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਮਾਨ, ਡਾ.ਪਰਮੋਦ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਧਨਵੰਤ ਹਨ।






















