ਸੁਪਰੀਮ ਕੋਰਟ ਦਾ ਵੱਡਾ ਬਿਆਨ
ਟਰੈਕਟਰ ਪਰੇਡ ਸੰਬੰਧੀ ਪਟੀਸ਼ਨਾਂ ਨੇ ਸੁਣਵਾਈ ਕਰਨ ਤੋਂ ਸਾਫ ਕੀਤਾ ਮਨਾ
ਇਸ ਮਾਮਲੇ ਵਿੱਚ ਕੋਈ ਦਖਲ ਦੇਣ ਦੀ ਨਹੀਂ ਹੈ ਜ਼ਰੂਰਤ-ਚੀਫ ਜਸਟਿਸ
ਦਿੱਲੀ 26 ਜਨਵਰੀ ਨੂੰ ਹੋਈਆਂ ਘਟਨਾਵਾਂ ਦੇ ਮਾਮਲੇ ਵਿੱਚ ਕੋਈ ਦਖਲ ਨਹੀਂ ਦੇਵਾਂਗੇ-ਚੀਫ ਜਸਟਿਸ ਆਫ ਇੰਡੀਆ

ਨਵੀਂ ਦਿੱਲੀ, 3 ਫਰਵਰੀ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਹਿੰਸਾ ਵਿਰੁਧ ਦਾਇਰ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਪਟੀਸ਼ਨ ਕਰਤਾ ਨੂੰ ਕਿਹਾ ਕਿ ਉਹ ਸਰਕਾਰ ਕੋਲ ਅਪੀਲ ਕਰਨ।ਉਹਨਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਇਸ ਮਾਮਲੇ ਤੇ ਕਾਰਵਾਈ ਕਰ ਰਹੀ ਹੈ। ਇਸ ਲਈ ਅਸੀਂ ਇਸ ਵਿਚ ਦਖਲ ਨਹੀਂ ਦੇਵਾਂਗੇ।






















