ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ ਪ੍ਰਦੂਸ਼ਣ ਮਾਮਲੇ ‘ਚ ‘ਕੇਂਦਰ ਦੀ ਸੂਬਾ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਜਾਰੀ
ਪੰਜਾਬ ਦੇ ਅਧਿਕਾਰੀਆਂ ਨੇ ਨਹੀਂ ਲਿਆ ਮੀਟਿੰਗ ਵਿੱਚ ਹਿੱਸਾ
ਚੰਡੀਗੜ੍ਹ,16 ਨਵੰਬਰ(ਵਿਸ਼ਵ ਵਾਰਤਾ) ਕੱਲ੍ਹ ਸੁਪਰੀਮ ਕੋਰਟ ਵੱਲੋਂ ਦਿੱਤੇ ਆਦੇਸ਼ਾ ਦੀ ਪਾਲਣਾ ਕਰਦਿਆਂ ਕੇਂਦਰ ਸਰਕਾਰ ਨੇ ਅੱਜ ਪੰਜਾਬ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਉੱਚ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਸੱਦੀ ਸੀ। ਜਿਸ ਵਿੱਚ ਪੰਜਾਬ ਨੂੰ ਛੱਡ ਕੇ ਬਾਕੀ ਤਿੱਨਾਂ ਸਰਕਾਰਾਂ ਦੇ ਅਧਿਕਾਰੀਆਂ ਨੇ ਹਾਜ਼ਰੀ ਲਵਾਈ ਹੈ। ਪੰਜਾਬ ਦੇ ਅਧਿਕਾਰੀਆਂ ਦੀ ਗੈਰਹਾਜ਼ਰੀ ਦੇ ਕਾਰਨਾਂ ਦਾ ਹਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ।