ਸੁਪਰੀਮ ਕੋਰਟ ਨਹੀਂ, ਸਰਕਾਰ ਦੇ ਖਿਲਾਫ ਸਾਡਾ ਅੰਦੋਲਨ-ਰਾਕੇਸ਼ ਟਿਕੈਤ
ਦਿੱਲੀ, 13 ਜਨਵਰੀ(ਵਿਸ਼ਵ ਵਾਰਤਾ)- ਕਿਸਾਨ ਨੇਤਾ ਰਾਕੇਸ਼ ਟਿਕੈਤ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਉਹਨਾਂ ਦਾ ਅੰਦੋਲਨ ਸਰਕਾਰ ਦੇ ਖਿਲਾਫ ਹੈ, ਅਸੀਂ ਕਦੇ ਵੀ ਸੁਪਰੀਮ ਕੋਰਟ ਦੇ ਸਾਹਮਣੇ ਨਹੀਂ ਗਏ। ਅਸੀਂ ਚਾਹੁੰਦੇ ਹਾਂ ਕਿ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਸੰਸਦ ਦਾ ਸੈਸ਼ਨ ਬੁਲਾਉਣਾ ਚਾਹੀਦਾ ਹੈ ਅਤੇ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਅਸੀਂ ਲਗਾਤਾਰ ਪ੍ਰਧਾਨ ਮੰਤਰੀ ਅਤੇ ਸਰਕਾਰ ਤੋਂ ਜਵਾਬ ਮੰਗ ਰਹੇ ਹਾਂ।