ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ ਆਦੇਸ਼
ਦਿੱਲੀ ਵਿੱਚ ਆਕਸੀਜਨ ਦੀ ਕਮੀ ਨੂੰ ਪੂਰਾ ਕਰੇ
ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਲਾਕਡਾਊਨ ਲਗਾਉਣ ਸਬੰਧੀ ਦਿੱਤੀ ਇਹ ਸਲਾਹ

ਦਿੱਲੀ, 3ਮਈ(ਵਿਸ਼ਵ ਵਾਰਤਾ)- ਕੋਰੋਨਾ ਮਹਾਂਮਾਰੀ ਵਿੱਚ ਮਰੀਜਾਂ ਦੀ ਵੱਧਦੀ ਸੰਖਿਆ ਦੇ ਕਾਰਨ ਆਕਸੀਜਨ ਦੀ ਕਮੀ ਨਾਲ ਜੂਝ ਰਹੀ ਦਿੱਲੀ ਵਿੱਚ ਸਥਿਤੀ ਸੁਧਰਨ ਦੀ ਉਮੀਦ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਉਹ ਕੋਰਟ ਵਿੱਚ ਦਿੱਤੇ ਗਏ ਭਰੋਸੇ ਦੇ ਮੁਤਾਬਕ ਦਿੱਲੀ ਵਿੱਚ ਆਕਸੀਜਨ ਦੀ ਕਮੀ ਨੂੰ ਪੂਰਾ ਕਰੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਉਹ ਰਾਜ ਸਰਕਾਰਾਂ ਨਾਲ ਮਿਲ ਕੇ ਆਪਾਤ ਸਥਿਤੀ ਦੇ ਲਈ ਆਕਸੀਜਨ ਦਾ ਵਫਰ ਸਟਾਕ ਤਿਆਰ ਕਰੇ।ਇਸ ਤੋਂ ਇਲਾਵਾ ਦੇਸ਼ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਨੂੰ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਲਾਕਡਾਊਨ ਤੇ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਲਾਕਡਾਊਨ ਲਾਉਣ ਤੋਂ ਪਹਿਲਾਂ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸਦਾ ਸਮਾਜਿਕ ਅਤੇ ਆਰਥਿਕ ਪ੍ਰਭਾਵ ਘੱਟ ਹੋਵੇ। ਅਦਾਲਤ ਦੇ ਅਨੁਸਾਰ ਉਨ੍ਹਾਂ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਜੋ ਲਾਕਡਾਊਨ ਤੋਂ ਪ੍ਰਭਾਵਿਤ ਹੋ ਸਕਦੇ ਹਨ।























