ਸੁਪਰੀਮ ਕੋਰਟ ਨੇ ਖਾਰਜ ਕੀਤੀ ਸਿੰਘੂ ਬਾਰਡਰ ਖੁੱਲ੍ਹਵਾਉਣ ਲਈ ਪਾਈ ਗਈ ਸੋਨੀਪਤ ਵਾਸੀਆਂ ਦੀ ਅਪੀਲ
ਪੜ੍ਹੋ ਕੀ ਕਿਹਾ ਸੁਪਰੀਮ ਕੋਰਟ ਨੇ ਅਪੀਲ ਪਾਉਣ ਵਾਲਿਆਂ ਨੂੰ
ਚੰਡੀਗੜ੍ਹ,6 ਸਤੰਬਰ(ਵਿਸ਼ਵ ਵਾਰਤਾ) ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਦਾ ਧਰਨਾ ਚੁੱਕਵਾਉਣ ਲਈ ਪਾਈ ਗਈ ਅਪੀਲ ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਨਾਂਹ ਕਰ ਦਿੱਤੀ ਹੈ। ਇਹ ਅਪੀਲ ਸੋਨੀਪਤ,ਹਰਿਆਣਾ ਦੇ ਵਸਨੀਕਾਂ ਨੇ ਪਾਈ ਸੀ।ਜਿਸ ਵਿੱਚ ਕਿਸਾਨਾਂ ਵੱਲੋਂ ਬੰਦ ਕੀਤੇ ਗਏ ਸਿੰਘੂ ਬਾਰਡਰ ਕਾਰਨ ਵਸਨੀਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹਵਾਲਾ ਦਿੱਤਾ ਗਿਆ ਸੀ।ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਪੀਲ ਕਰਤਾ ਹਾਈਕੋਰਟ ਵਿੱਚ ਪਟੀਸ਼ਨ ਪਾ ਸਕਦੇ ਹਨ।
ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਰਾਸ਼ਟਰੀ ਰਾਜਧਾਨੀ ਦੀਆਂ ਵੱਖ -ਵੱਖ ਸਰਹੱਦਾਂ ‘ਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਇਹ ਕਾਨੂੰਨ ਹਨ, ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ 2020; ਕਿਸਾਨ ਸਸ਼ਕਤੀਕਰਨ ਅਤੇ ਸੁਰੱਖਿਆ),ਕੀਮਤ ਭਰੋਸਾ ਅਤੇ ਖੇਤੀ ਸੇਵਾਵਾਂ ਐਕਟ 2020 ਅਤੇ ਜ਼ਰੂਰੀ ਵਸਤਾਂ (ਸੋਧ) ਐਕਟ, 2020।