ਸੁਪਰੀਮ ਕੋਰਟ ਨੇ ਸੈਂਟਰਲ ਵਿਸਟਾ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ
ਦਿੱਲੀ, 5 ਜਨਵਰੀ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਨੇ ਸੈਂਟਰਲ ਵਿਸਟਾ ਪ੍ਰਾਜੈਕਟ ਦੇ ਤਹਿਤ ਨਵੇਂ ਸੰਸਦ ਭਵਨ ਦੇ ਨਿਰਮਾਣ ਨੂੰ ਕੁਝ ਸ਼ਰਤਾਂ ਦੇ ਨਾਲ ਮਨਜ਼ੂਰੀ ਦੇ ਦਿੱਤੀ ਹੈ। ਹੁਣ ਤੱਕ ਕੋਰਟ ਨੇ ਇਸ ਪ੍ਰਾਜੈਕਟ ਦੇ ਕੰਮ ਤੇ ਰੋਕ ਲਗਾ ਰੱਖੀ ਸੀ। ਸੁਪਰੀਮ ਕੋਰਟ ਨੇ ਮਨਜ਼ਰੀ ਦਿੰਦਿਆਂ ਕਿਹਾ ਹੈ ਕਿ ਸਰਕਾਰ ਨਵੀਂ ਸੰਸਦ ਦਾ ਨਿਰਮਾਣ ਕਰ ਸਕਦੀ ਹੈ। ਅਦਾਲਤ ਨੇ ਨਿਰਮਾਣ ਵਾਲੇ ਸਥਾਨ ਤੇ ਐਂਟੀ ਸਮੋਗ ਟਾਵਰ ਅਤ ਐਂਟੀ ਸਮੋਗ ਗੰਨ ਲਗਾਉਣ ਦੇ ਹੁਕਮ ਦਿੱਤੇ ਹਨ।