ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ‘ਚ ਵਾਧਾ
ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਨੋਟਿਸ ਕੀਤਾ ਜਾਰੀ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਕਾਰਨ ਮੁਸੀਬਤ ਵਿਚ ਹਨ। ਰੋਡ ਰੇਜ ਮਾਮਲੇ ‘ਚ ਦਾਇਰ ਰੀਵਿਊ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ‘ਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਗੌਰਤਲਬ ਹੈ ਕਿ ਕਿ 1988 ਵਿੱਚ ਸੜਕ ਤੇ ਹੋਏ ਵਿਵਾਦ ਦੌਰਾਨ ਨਵਜੋਤ ਸਿੱਧੂ ਅਤੇ ਉਸਦੇ ਇੱਕ ਦੋਸਤ ਦੀ ਇੱਕ ਬਜੁਰਗ ਨਾਲ ਝੜਪ ਹੋ ਗਈ ਸੀ ਅਤੇ ਇਸ ਤੋਂ ਬਾਅਦ ਉਸ ਬਜੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪਹਿਲਾਂ ਹਾਈ ਕੋਰਟ ਨੇ ਸਿੱਧੂ ਅਤੇ ਉਸਦੇ ਦੋਸਤ ਨੂੰ ਤਿੰਨ ਸਾਲ ਸਜਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ। ਹਾਲਾਂਕਿ ਬਾਅਦ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦਿੰਦੇ ਹੋਏ ਮਹਿਜ਼ ਇੱਜ ਹਜ਼ਾਰ ਦਾ ਜੁਰਮਾਨਾ ਲਗਾਇਆ ਸੀ। ਜਿਸ ਤੋਂ ਬਾਅਦ 2018 ਵਿੱਚ ਉਕਤ ਬਜੁਰਗ ਦੇ ਬੇਟੇ ਵੱਲੋਂ ਸਿੱਧੂ ਖਿਲਾਫ ਰੀਵੀਊ ਪਟੀਸ਼ਨ ਪਾਈ ਗਈ ਹੈ।






















