ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਖਿਲਾਫ ਰੋਡ ਰੇਜ ਮਾਮਲੇ ਦੀ ਸੁਣਵਾਈ ਮੁਲਤਵੀ
ਪੜ੍ਹੋ,ਹੁਣ ਕਦੋਂ ਹੋਵੇਗੀ ਸੁਣਵਾਈ
ਚੰਡੀਗੜ੍ਹ,3 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਿਰੁੱਧ ਰੋਡ ਰੇਜ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵੱਲੋਂ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਖਿਲਾਫ 1988 ਵਿੱਚ ਰੋਡ ਰੇਜ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਦੀ ਸਮੀਖਿਆ ਪਟੀਸ਼ਨ ਤੇ ਸੁਣਵਾਈ ਅੱਜ ਹੋਣੀ ਸੀ,ਫਿਲਹਾਲ ਇਸਨੂੰ 25 ਫਰਵਰੀ ਤੱਕ ਅੱਗੇ ਪਾ ਦਿੱਤਾ ਗਿਆ ਹੈ।