ਨਰਿੰਦਰ ਮੋਦੀ ਤੇ ਕੀਤੇ ਤਿੱਖੇ ਹਮਲੇ
ਮੋਦੀ ਸਰਕਾਰ ਦੀ ਇਟ ਨਾਲ ਇਟ ਖੜਕਾ ਦੇਵਾਗੇ : ਹਰਜਿੰਦਰ ਕੌਰ ਚੱਬੇਵਾਲ
ਹੁਸ਼ਿਆਰਪੁਰ/ਮਾਹਿਲਪੁਰ 30 ਸਤੰਬਰ (ਵਿਸ਼ਵ ਵਾਰਤਾ)- ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਖਫਾ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਟਰੈਕਟਰ ਸਾੜਨ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਇੰਚਾਰਜ ਬੰਟੀ ਸ਼ੈਲਕੇ ਸਣੇ ਹੋਰ ਵਰਕਰਾਂ ਦੀ ਗ੍ਰਿਫਤਾਰੀ ਭੜਕੇ ਯੂਥ ਕਾਂਗਰਸੀਆ ਮੋਦੀ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਜਿਸ ਸਬੰਧੀ ਸਰਪੰਚ ਹਰਜਿੰਦਰ ਕੌਰ ਚੱਬੇਵਾਲ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੀਆਂ ਗ੍ਰਿਫਤਾਰੀਆਂ ਦੀ ਰਾਹੁਲ ਗਾਂਧੀ ਦੇ ਸਿਪਾਹੀ ਕੋਈ ਪਰਵਾਹ ਨਹੀਂ ਕਰਦੇ ਕਿਸਾਨਾਂ ਦੇ ਹੱਕਾ ਦੀ ਇਸ ਲੜਾਈ ਵਿੱਚ ਯੂਥ ਕਾਂਗਰਸ ਪਿੱਛੇ ਨਹੀਂ ਹਟੇਗੀ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮੋਦੀ ਸਰਕਾਰ ਨੌਜਵਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਹਰਜਿੰਦਰ ਕੌਰ ਚੱਬੇਵਾਲ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਮੋਦੀ ਸਰਕਾਰ ਦੀਆਂ ਲੋਕ ਮਾਰੁ ਨੀਤੀਆਂ ਕਾਰਨ ਅੱਜ ਭਾਰੀ ਚਿੰਤਾ ਵਿੱਚ ਡੁੱਬਿਆ ਹੋਇਆ ਹੈ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵਈਏ ਕਾਰਨ ਦੇਸ਼ ਅੰਦਰ ਹਾਹਾਕਾਰ ਮਚੀ ਹੋਈ ਹੈ ਦੇਸ਼ ਦੇ ਹਰ ਵਰਗ ਨਾਲ ਸਬੰਧਤ ਲੋਕ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋ ਰਹੇ ਹਨ ਸਰਪੰਚ ਨੇ ਅੱਗੇ ਕਿਹਾ ਕਿ ਕਿਸਾਨਾਂ ਦੇ ਹੱਕ ਦਿਵਾਉਣ ਲਈ ਯੂਥ ਕਾਂਗਰਸ ਮੋਦੀ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਵੇਗੀ ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਯੂਥ ਕਾਂਗਰਸੀ ਹਾਜ਼ਰ ਸਨ























