ਸੁਮੇਧ ਸੈਣੀ ਨੂੰ ਹਾਈ ਕੋਰਟ ਤੋ ਮਿਲੀ ਰਾਹਤ
ਅਗਾਊਂ ਜਮਾਨਤ ਹੋਈ ਮਨਜ਼ੂਰ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ) ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਤੋਂ ਉਨ੍ਹਾਂ ਨੂੰ ਆਮਦਨ ਤੋਂ ਵੱਧ ਜ਼ਾਇਦਾਦ ਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਕੋਰਟ ਨੇ ਉਨ੍ਹਾਂ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ।ਮੋਹਾਲੀ ਕੋਰਟ ਤੋਂ ਪਟੀਸ਼ਨ ਰੱਦ ਹੋਣ ਮਗਰੋਂ ਸੁਮੇਧ ਸੈਣੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ।ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਮੁੇਧ ਸੈਣੀ ਦੀ ਇਸ ਅਗਾਉਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ।ਬੀਤੇ ਦਿਨੀਂ ਸੁਣਵਾਈ ਦੌਰਾਨ ਹਾਈਕੋਰਟ ਨੇ ਅੱਜ ਤੱਕ ਦੇ ਲਈ ਫੈਸਲਾ ਸੁਰੱਖਿਅਤ ਰੱਖਿਆ ਸੀ।