ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ)-ਇੰਡੀਆ ਜੱਟ ਮਹਾਂ ਸਭਾ ਕੇਂਦਰੀਸ਼ਾਸ਼ਤ ਪ੍ਰਦੇਸ਼ ਚੰਡੀਗਡ਼੍ਹ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਸੰਸਥਾ ਦੇ ਦੇ ਚੇਅਰਮੈਨ ਰਾਜਿੰਦਰ ਸਿੰਘ ਬਡਹੇਡ਼ੀ ਨੇ ਪ੍ਰੈਸ ਬਿਆਨ ਰਾਹੀਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਸਿੱਧ ਸ਼ਾਇਰ ਡਾਕਟਰ ਸੁਰਜੀਤ ਪਾਤਰ ਨੂੰ ਚੇਅਰਮੈਨ ਪੰਜਾਬ ਕਲਾ ਪ੍ਰੀਸ਼ਦ ਨਿਯੁਕਤ ਕਰਨ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਹੈ। ਉਹਨਾਂ ਆਖਿਆ ਕਿ ਇਹ ਨਿਯੁਕਤੀ “ਸਹੀ ਵਿਅਕਤੀ ਲਈ ਸਹੀ ਕੰਮ” ਬਹੁਤ ਸ਼ਲਾਘਾਯੋਗ ਕਦਮ ਹੈ। ਉਹਨਾਂ ਡਾਕਟਰ ਸੁਰਜੀਤ ਪਾਤਰ ਨੂੰ ਮੁਬਾਰਕਬਾਦ ਦਿੱਤੀ ਅਤੇ ਆਖਿਆ ਕਿ ਡਾਕਟਰ ਪਾਤਰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹਨ।
Weather Update : ਪੰਜਾਬ ‘ਚ ਬਾਰਿਸ਼ ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
Weather Update : ਪੰਜਾਬ 'ਚ ਬਾਰਿਸ਼ ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ) ਪੰਜਾਬ 'ਚ ਕਹਿਰ ਮਚਾ ਰਹੀ...