ਸੁਰਜੀਤ ਪਾਤਰ ਦੇ ਸਸਕਾਰ ਮੌਕੇ ਅੱਜ ਪਰਿਵਾਰ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 13ਮਈ(ਵਿਸ਼ਵ ਵਾਰਤਾ)- ਅੱਜ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ ਦਾ ਅੰਤਿਮ ਸਸਕਾਰ ਹੋਵੇਗਾ। ਪਦਮਸ਼੍ਰੀ ਪ੍ਰਾਪਤ ਪੰਜਾਬੀ ਕਵੀ ਅਤੇ ਲੇਖਕ ਸੁਰਜੀਤ ਸਿੰਘ ਪਾਤਰ ਦਾ ਸ਼ਨੀਵਾਰ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦਿਹਾਂਤ ਹੋ ਗਿਆ ਸੀ। ਉਹਨਾਂ ਦੀ 79 ਸਾਲ ਦੀ ਉਮਰ ਸੀ। ਅੱਜ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਸੁਰਜੀਤ ਪਾਤਰ ਜੀ ਦੇ ਸਸਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜਾਣਗੇ ਅਤੇ ਪਰਿਵਾਰ ਨਾਲ ਮੁਲਾਕਾਤ ਕਰਨਗੇ।