ਸੁਰਾਂ ਦਾ ਸਿਕੰਦਰ ਸੀ ਸਰਦੂਲ
ਸਰਦੂਲ ਦੇ ਤੁਰ ਜਾਣ ਤੇ ਸਮੁੱਚੀ ਪੰਜਾਬੀਅਤ ਨੂੰ ਪਿਆ ਨਾ ਪੂਰਾ ਹੋਣ ਵਾਲਾ ਘਾਟਾ- ਅੰਕਿਤ ਬਾਂਸਲ

ਚੰਡੀਗੜ੍ਹ, 24 ਫਰਵਰੀ(ਵਿਸ਼ਵ ਵਾਰਤਾ)- ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦੇ ਅਚਾਨਕ ਤੁਰ ਜਾਣ ਨਾਲ ਪੰਜਾਬ, ਪੰਜਾਬੀ ਅਤੇ ਸਮੁੱਚੀ ਪੰਜਾਬੀਅਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਅੰਕਿਤ ਬਾਂਸਲ ਨੇ ਸਰਦੂਲ ਸਿਕੰਦਰ ਦੇ ਅਚਾਨਕ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਰੂਦਲ ਸਿਕੰਦਰ ਸੁਰਾਂ ਦਾ ਸਿਕੰਦਰ ਸੀ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੀ ਉਹਨਾਂ ਨੂੰ ਦਿੱਲੋਂ ਪਿਆਰ ਕਰਦੇ ਸਨ






















