ਸੁਰੱਖਿਆ ਕਟੌਤੀ ਦੀ ਜਾਣਕਾਰੀ ਲੀਕ ਹੋਣ ਦੇ ਸੰਬੰਧ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਜਵਾਬ ਤਲਬ
ਅਕਾਲੀ ਆਗੂ ਵੀਰ ਸਿੰਘ ਲੋਪੋਕੇ ਦੀ ਸੁਰੱਖਿਆ ਕੀਤੀ ਮੁੜ ਬਹਾਲ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੀਤੇ ਦਿਨ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਇਸ ਦੇ ਨਾਲ ਹੀ ਹੁਣ ਅਕਾਲੀ ਆਗੂ ਵੀਰ ਸਿੰਘ ਲੋਪੋਕੇ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਲੋਪੋਕੇ ਦੀ ਸੁਰੱਖਿਆ ਵਿੱਚ 2 ਗਾਰਡ ਤੈਨਾਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਸਰਕਾਰ ਕੋਲੋਂ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਸੁਰੱਖਿਆ ਵਿੱਚ ਕਟੌਤੀ ਦੀ ਖਬਰ ਲੀਕ ਕਿਵੇਂ ਹੋਈ ਹੈ। ਦੱਸ ਦਈਏ ਕਿ ਸਰਕਾਰ ਵੱਲੋਂ ਬੀਤੇ ਦਿਨੀਂ 424 ਸਾਬਕਾ ਅਧਿਕਾਰੀਆਂ,ਸਾਬਕਾ ਮੰਤਰੀਆਂ ਅਤੇ ਹੋਰ ਆਗੂਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ।