ਸੁਰੱਖਿਆ ਕਟੌਤੀ ਦੀ ਜਾਣਕਾਰੀ ਲੀਕ ਹੋਣ ਦੇ ਮਾਮਲੇ ਵਿੱਚ ਅੱਜ ਹਾਈਕੋਰਟ ‘ਚ ਸੁਣਵਾਈ
ਪੰਜਾਬ ਸਰਕਾਰ ਸੀਲਬੰਦ ਜਾਂਚ ਰਿਪੋਰਟ ਕਰ ਸਕਦੀ ਹੈ ਪੇਸ਼
ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਵੀਆਈਪੀ ਲੋਕਾਂ ਦੀ ਸੁਰੱਖਿਆ ਕਟੌਤੀ ਦੀ ਜਾਣਕਾਰੀ ਲੀਕ ਹੋਣ ਦੀ ਮਾਮਲੇ ਵਿੱਚ ਅੱਜ ਹਾਈਕੋਰਟ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਇਸ ਸੰਬੰਧ ਵਿੱਚ ਹਾਈਕੋਰਟ ‘ਚ ਸੀਲਬੰਦ ਰਿਪੋਰਟ ਪੇਸ਼ ਕਰੇਗੀ । ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਹਾ ਸੀ ਕਿ ਉਹ ਇਸ ਦੀ ਜਾਂਚ ਕਰਵਾ ਰਹੀ ਹੈ। ਇਹ ਮਾਮਲਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉੱਠਿਆ ਸੀ, ਜਿਸ ਦੀ ਸੁਰੱਖਿਆ ਕੱਟਣ ਤੋਂ ਅਗਲੇ ਹੀ ਦਿਨ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਵਿਰੋਧੀਆਂ ਨੇ ਕਿਹਾ ਕਿ ਮੂਸੇਵਾਲਾ ਦੀ ਮੌਤ ਸੁਰੱਖਿਆ ‘ਚ ਕਟੌਤੀ ਕਰਨ ਕਾਰਨ ਹੋਈ ਹੈ। ਸ਼ਾਰਪਸ਼ੂਟਰਾਂ ਨੇ ਬਾਅਦ ਵਿਚ ਖੁਲਾਸਾ ਕੀਤਾ ਕਿ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਕਿਹਾ ਕਿ ਮੂਸੇਵਾਲਾ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ, ਉਸ ਨੂੰ ਕੱਲ੍ਹ (29 ਮਈ) ਨੂੰ ਮਾਰਨਾ ਹੈ।