ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁੱਠਭੇੜ
5 ਜਵਾਨ ਸ਼ਹੀਦ,9 ਨਕਸਲੀ ਵੀ ਮਾਰੇ ਗਏ

ਦਿੱਲੀ, 4 ਅਪ੍ਰੈਲ(ਵਿਸ਼ਵ ਵਾਰਤਾ)- ਛੱਤੀਸਗੜ੍ਹ ਦੇ ਬੀਜਪੁਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਹੋਈ ਮੁੱਠਭੇੜ ਵਿੱਚ 5 ਜਵਾਨ ਸ਼ਹੀਦ ਹੋ ਗਏ ਹਨ। ਕਰੀਬ ਤਿੰਨ ਘੰਟੇ ਤੋਂ ਜ਼ਿਆਦਾ ਚੱਲੀ ਇਸ ਮੁੱਠਭੇੜ ਵਿਚ 9 ਨਕਸਲੀ ਮਾਰੇ ਜਾਣ ਦੀ ਖ਼ਬਰ ਵੀ ਮਿਲੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੇਰ ਰਾਤ 22 ਹੋਰ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਬੀਜਾਪੁਰ ਲਿਆਂਦਾ ਗਿਆ ।






















