ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ
ਇਕ ਅੱਤਵਾਦੀ ਢੇਰ

ਸ੍ਰੀਨਗਰ,16 ਜੂਨ(ਵਿਸ਼ਵ ਵਾਰਤਾ) ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਜਿਸ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ |ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਉਜੈਰ ਅਸ਼ਰਫ ਡਾਰ ਵਜੋਂ ਹੋਈ ਹੈ ਜਿਸ ਦੇ ਕੋਲੋਂ 1 ਪਿਸਤੌਲ, 1 ਅਸਲਾ ਮੈਗਜ਼ੀਨ, 6 ਰਾਊਂਡ ਅਤੇ 2 ਗ੍ਰੇਨੇਡ ਬਰਾਮਦ ਹੋਏ ਹਨ।






















