ਸੁਰੱਖਿਆ ਵਾਪਸੀ ਦੀ ਜਾਣਕਾਰੀ ਲੀਕ ਹੋਣ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ
25 ਤੋਂ ਵੱਧ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੇ ਹਾਈਕੋਰਟ ਵਿੱਚ ਪਾਈਆਂ ਪਟੀਸ਼ਨਾਂ!
ਪੜ੍ਹੋ ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਦਿੱਤਾ ਕਿੰਨੇ ਦਿਨ ਦਾ ਸਮਾਂ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਸਿਆਸੀ ਆਗੂਆਂ ਅਤੇ ਹੋਰ ਵੀਆਈਪੀ ਲੋਕਾਂ ਤੋਂ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਤੋਂ ਇਹ ਜਵਾਬ ਮੰਗਿਆ ਹੈ ਕਿ ਇਹ ਜਾਣਕਾਰੀ ਲੀਕ ਕਿਵੇਂ ਹੋਈ? ਜਿਸ ਤੋਂ ਬਾਅਦ ਸਰਕਾਰੀ ਵਕੀਲਾਂ ਨੇ ਕਿਹਾ ਹੈ ਕਿ ਉਹ ਅਗਲੀ ਸੁਣਵਾਈ ਤੇ ਸੀਲਬੰਦ ਰਿਪੋਰਟ ਕੋਰਟ ਵਿਚ ਦਾਖਲ ਕਰਨਗੇ ਅਤੇ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਾਂਗੇ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਸਕਿਓਰਿਟੀ ਵਾਪਸ ਲੈਣ ਨੂੰ ਲੈ ਕੇ ਪੰਜਾਬ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕਾਂ ਵੱਲੋਂ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ੍ਹ 28 ਪਟੀਸ਼ਨਾਂ ਪਾਈਆਂ ਜਾ ਚੁੱਕੀਆਂ ਹਨ।
ਅੱਜ ਦੀ ਸੁਣਵਾਈ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਰਾਜ ਮੰਤਰੀ ਮਹਿੰਦਰ ਕੌਰ ਜੋਸ਼ ਵੱਲੋਂ ਬੀਤੇ ਕੱਲ੍ਹ ਪਾਈ ਗਈ ਪਟੀਸ਼ਨ ਤੇ ਹੋਈ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਜਿਹਨਾਂ ਕੋਲ ਇੱਕ ਵੀ ਗਾਰਡ ਨਹੀਂ ਹੈ ਉਹਨਾਂ ਨੂੰ ਗਾਰਡ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਇੱਕ ਹਫਤੇ ਵਿੱਚ ਜਵਾਬ ਮੰਗਿਆ ਹੈ।