ਸੁਰੱਖਿਆ ਵਿੱਚ ਕਟੌਤੀ ਨੂੰ ਲੈ ਕੇ ਇਹ ਸਾਬਕਾ ਵਿਧਾਇਕ ਪਹੁੰਚਿਆ ਹਾਈਕੋਰਟ
ਹਾਈਕੋਰਟ ਨੇ ਡੀਜੀਪੀ ਨੂੰ ਨੋਟਿਸ ਕੀਤਾ ਜਾਰੀ
ਚੰਡੀਗੜ੍ਹ 1 ਦਸੰਬਰ(ਵਿਸ਼ਵ ਵਾਰਤਾ) – ਸੁਰੱਖਿਆ ਵਾਪਸੀ ਨੂੰ ਲੈ ਕੇ ਫਿਰੋਜ਼ਪੁਰ ਤੋਂ ਦੋ ਵਾਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਾਈਕੋਰਟ ਦਾ ਦਰਵਾਜਾ ਖੜਕਾਇਆ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਉਹਨਾਂ ਤੋਂ ਵਾਈ ਪਲੱਸ ਸੁਰੱਖਿਆ ਵਾਪਸ ਲੈ ਲਈ ਸੀ। ਹੁਣ ਉਹਨਾਂ ਕੋਲ ਸਿਰਫ 7 ਸੁਰੱਖਿਆ ਮੁਲਾਜ਼ਮ ਹਨ ਜਿਸ ਤੋਂ ਬਾਅਦ ਉਹਨਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੰਨੇ ਕੁ ਸੁਰੱਖਿਆ ਮੁਲਾਖ਼ਜ਼ ਉਹਨਾਂ ਦੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਦੇ ਪ੍ਰਬੰਧਾਂ ਤੋਂ ਨਾਕਾਫ਼ੀ ਹਨ।ਪਿੰਕੀ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟੈਲੀਜੈਂਸ ਬਿਊਰੋ ਵੱਲੋਂ ਜਾਰੀ ਕੀਤੀ ਗਈ ਖਤਰੇ ਵਾਲੀ ਸੂਚੀ ਵਿੱਚ ਵੀ ਉਹਨਾਂ ਦਾ ਨਾਂ ਵੀ ਸ਼ਾਮਲ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਹਿਲਾਂ ਵੀ ਕਈ ਆਗੂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਜਾਂ ਖਾਸ ਲੋਕਾਂ ਦੀ ਸੁਰੱਖਿਆ ਵਿਰੁੱਧ ਹਾਈਕੋਰਟ ਪੁੱਜੇ ਸਨ।























