ਸੁਲਤਾਨ ਪੁਰ ਲੋਧੀ ਵਿਖੇ ਜਥੇਦਾਰ ਇਕਬਾਲ ਸਿੰਘ ਤੇ ਹਮਲਾ
ਸੰਤ ਗੁਰਚਰਨ ਸਿੰਘ ਦੇ ਅੰਤਿਮ ਸੰਸਕਾਰ ਦੌਰਾਨ ਹੋਇਆ ਹੰਗਾਮਾ
ਚੰਡੀਗੜ੍ਹ,15 ਅਪ੍ਰੈਲ(ਵਿਸ਼ਵ ਵਾਰਤਾ)- ਕਪੂਰਥਲਾ ਵਿਖੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਇਕਬਾਲ ਸਿੰਘ ਦੇ ਨਾਲ ਬਦਸਲੂਕੀ ਅਤੇ ਧੱਕਾਮੁੱਕੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਦਮਦਮਾ ਸਾਹਿਬ ਪੁਰਾਣਾ ਠੱਠਾ ਦੇ ਸੰਤ ਗੁਰਬਚਨ ਸਿੰਘ ਜਿਹਨਾਂ ਦਾ ਕੱਲ੍ਹ ਅਕਾਲ ਚਲਾਣਾ ਹੋ ਗਿਆ ਸੀ,ਦੇ ਅੰਤਿਮ ਸੰਸਕਾਰ ਦੌਰਾਨ ਉਹਨਾਂ ਦੀ ਗੱਦੀ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਵੱਲੋਂ ਗਿਆਨੀ ਇਕਬਾਲ ਸਿੰਘ ਨਾਲ ਬਦਸਲੂਕੀ ਕੀਤੇ ਜਾਣ ਦੀ ਘਟਨਾ ਵਾਪਰੀ ਹੈ। ਜਿਸ ਤੋੋਂ ਬਾਅਦ ਪੁਲਿਸ ਨੇ ਮੌਕੇ ਤੇ ਆ ਕੇ ਸਥਿਤੀ ਨੂੰ ਕਾਬੂ ਵਿੱਚ ਕੀਤਾ ਅਤੇ ਗਿਆਨੀ ਇਕਬਾਲ ਸਿੰਘ ਨੂੰ ਉੱਥੋਂ ਕੱਢਿਆ। ਜਿਸ ਤੋਂ ਬਾਅਦ ਸੰਤ ਗੁਰਚਰਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ।






















