ਸੁਸ਼ੀਲ ਕੁਮਾਰ ਰਿੰਕੂ ਦੇ ਪਾਰਟੀ ਛੱਡਣ ਤੋਂ ਬਾਅਦ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ‘ਆਪ’ ਤੇ ਤੰਜ
ਪੜ੍ਹੋ ਕਿਸਨੂੰ ਲਿਆ ਨਿਸ਼ਾਨੇ ‘ਤੇ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਉੱਥਲ-ਪੁੱਥਲ ਸ਼ੁਰੂ ਹੋ ਚੁੱਕੀ ਹੈ। ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਿਲ ਹੋਣ ਲਈ ਦੌੜ ਲਈ ਹੋਈ ਹੈ। ਬੀਤੇ ਦਿਨ ਆਪ ਦੇ ਇਕਲੌਤੇ ਐੱਪੀ ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਨੂੰ ਛੱਡ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਰਿੰਕੂ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਪਾਰਟੀ ਵਿੱਚ ਚੱਲ ਰਹੀਆਂ ਗਤੀਵਿਧੀਆਂ ਨੂੰ ਲੈ ਕੇ ਤੰਜ ਕਸਿਆ ਹੈ। ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਕਿਆ ਸੇ ਕਿਆ ਹੋ ਗਿਆ ਦੇਖਤੇ ਦੇਖਤੇ
क्या से क्या हो गया देखते देखते
आख़िर कहीं तो चूक हुई है!
अपनों से दूरी, छल-कपट और ग़ैरों को गले लगाना; ये कौन सा न्याय है?
संकट के इस क्षण में कोई आपको छोड़ के पार्टी बदल रहा है, कोई ख़ुशियाँ मना रहा है और कोई इलाज़ के बहाने देश से बाहर चला गया है”
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣਾ ਇਲਾਜ ਕਰਵਾਉਣ ਲਈ ਵਿਦੇਸ਼ ਦੌਰੇ ਤੇ ਹਨ।
https://x.com/Kvijaypratap/status/1773002603443675519?s=20
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਹੋਣ ਲੱਗਾ ‘ਆਇਆ ਰਾਮ ਗਿਆ ਰਾਮ’