ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਅੱਜ ਕਰਨਗੇ ਰੋਡ ਸ਼ੋਅ
ਚੰਡੀਗੜ੍ਹ,29ਮਾਰਚ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਲ ਅੱਜ ਸ਼ੁੱਕਰਵਾਰ ਨੂੰ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸਵਾਮੀ ਵਿਵੇਕਾ ਨੰਦਰ ਚੌਕ (ਵਰਕਸ਼ਾਪ ਚੌਕ) ਤੋਂ ਸ਼ੁਰੂ ਹੋ ਕੇ ਸ਼ਾਮ 6.45 ਵਜੇ ਦੇ ਕਰੀਬ ਡਾ.ਬੀ.ਆਰ.ਅਬੇਦਕਰ ਚੌਕ ਵਿਖੇ ਸਮਾਪਤ ਹੋਵੇਗਾ। ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਦੋਵਾਂ ਦਾ ਇਹ ਪਹਿਲਾ ਰੋਡ ਸ਼ੋਅ ਹੈ। ਜਿਸ ਵਿੱਚ ਦੋਵੇਂ ਆਗੂ ਇਕੱਠੇ ਲੋਕਾਂ ਨੂੰ ਮਿਲਣਗੇ। ਇਸ ਸਬੰਧੀ ਪੁਲਿਸ ਵੱਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਇੱਕ ਪੋਸਟਰ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ। ਪੋਸਟਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰ ਅਤੇ ਪੰਜਾਬ ਦੇ ਕਈ ਨੇਤਾਵਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ ਹਨ।