ਸੁਸ਼ੀਲ ਰਿੰਕੂ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸੰਸਦ ‘ਚ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਜਲੰਧਰ ਦੇ ਵਿਕਾਸ ਲਈ ਕੇਂਦਰੀ ਫੰਡ ਲੈ ਕੇ ਆਉਣਗੇ-ਹਰਪਾਲ ਚੀਮਾ
– ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਇਸ ਸਰਕਾਰ ਨੇ ਇੱਕ ਸਾਲ ਵਿੱਚ ਕਰ ਵਿਖਾਇਆ – ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਹਰਪਾਲ ਚੀਮਾ, ਡਾ. ਬਲਜੀਤ ਕੌਰ ਅਤੇ ਲਾਲਜੀਤ ਭੁੱਲਰ ਨੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤੇ ਰੋਡ ਸ਼ੋਅ।
ਰੋਡ ਸ਼ੋਅ ‘ਚ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥੱਕ ਅਤੇ ਕਾਰਕੁਨ ਸਨ ਹਾਜ਼ਰ ਅਤੇ ਲੋਕਾਂ ‘ਚ ਵਿਖਾਈ ਦਿੱਤਾ ਭਾਰੀ ਉਤਸ਼ਾਹ।
ਚੰਡੀਗੜ੍ਹ, 2 ਮਈ ( ਵਿਸ਼ਵ ਵਾਰਤਾ ) ਸੋਮਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਲਾਲਜੀਤ ਭੁੱਲਰ ਅਤੇ ਹਲਕਾ ਇੰਚਾਰਜ (ਉੱਤਰੀ) ਦਿਨੇਸ਼ ਢੱਲ ਨੇ ਰੋਡ ਸ਼ੋਅ ਵਿੱਚ ਭਾਗ ਲਿਆ।
ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਸਮੇਤ ਪਾਰਟੀ ਦੇ ਹਜ਼ਾਰਾਂ ਸਮਰਥਕ ਅਤੇ ਵਰਕਰ ਹਾਜ਼ਰ ਸਨ। ‘ਆਪ’ ਆਗੂਆਂ ਨੂੰ ਦੇਖਣ ਲਈ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ। ਲੋਕਾਂ ਨੇ ਜਗ੍ਹਾ-ਜਗ੍ਹਾ ‘ਆਪ ਦੇ ਆਗੂਆਂ ਅਤੇ ਉਮੀਦਵਾਰਾਂ ਦਾ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ।
ਸੁਸ਼ੀਲ ਰਿੰਕੂ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸੰਸਦ ‘ਚ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਜਲੰਧਰ ਦੇ ਵਿਕਾਸ ਲਈ ਕੇਂਦਰੀ ਫੰਡ ਲੈ ਕੇ ਆਉਣਗੇ-ਹਰਪਾਲ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫਿਲੌਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ‘ਆਪ’ ਉਮੀਦਵਾਰ ਨਾਲ ਰੋਡ ਸ਼ੋਅ ਕੀਤਾ। ਉਨ੍ਹਾਂ ਨੇ ਫਿਲੌਰ ਦੇ ਸਿਵਲ ਹਸਪਤਾਲ ਨੇੜੇ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਅਤੇ ਪ੍ਰਾਇਮਰੀ ਸਕੂਲ ਫਿਲੌਰ ਸ਼ਹਿਰ ਤੱਕ ਰੋਡ ਸ਼ੋਅ ਕੱਢਿਆ।
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਦੇ ਲੋਕਾਂ ਨੂੰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ। ਇਹ ਆਮ ਘਰਾਂ ਦੇ ਲੋਕਾਂ ਨੂੰ ਸੰਸਦ ਮੈਂਬਰ ਅਤੇ ਵਿਧਾਇਕ ਬਣਨ ਦਾ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਮੌਕਾ ਦਿਓ। ਸਾਂਸਦ ਬਣਨ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸੰਸਦ ਵਿੱਚ ਜਲੰਧਰ ਦੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਜਲੰਧਰ ਦੇ ਵਿਕਾਸ ਲਈ ਕੇਂਦਰੀ ਫੰਡ ਲਿਆਉਣਗੇ।
ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਇਸ ਸਰਕਾਰ ਨੇ ਇੱਕ ਸਾਲ ਵਿੱਚ ਕਰ ਵਿਖਾਇਆ- ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਲਾਲਜੀਤ ਭੁੱਲਰ ਅਤੇ ਹਲਕਾ ਇੰਚਾਰਜ (ਉੱਤਰੀ) ਦਿਨੇਸ਼ ਢੱਲ ਨੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨਾਲ ਹਲਕਾ ਜਲੰਧਰ ਉੱਤਰੀ ਦੇ ਵੱਖ-ਵੱਖ ਖੇਤਰਾਂ ‘ਚ ਰੋਡ ਸ਼ੋਅ ਕੀਤਾ। ਉਨ੍ਹਾਂ ਜਲੰਧਰ ਦੇ ਭਗਤ ਸਿੰਘ ਚੌਂਕ ਤੋਂ ਚਿੰਤਪੁਰਨੀ ਮੰਦਰ ਰੋਡ ਤੱਕ ਰੋਡ ਸ਼ੋਅ ਕੀਤਾ ਅਤੇ ਹੱਥ ਹਿਲਾ ਕੇ ਲੋਕਾਂ ਨੂੰ ਵਧਾਈ ਦਿੱਤੀ।
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਜੋ ਕੰਮ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਮਾਨ ਸਰਕਾਰ ਨੇ ਇੱਕ ਸਾਲ ਵਿੱਚ ਹੀ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸਾਲ ਦੇ ਅੰਦਰ ਕਈ ਇਤਿਹਾਸਕ ਅਤੇ ਬੇਮਿਸਾਲ ਫੈਸਲੇ ਲਏ ਹਨ। ਇਸ ਲਈ ਜਲੰਧਰ ਦੇ ਲੋਕ ਇਸ ਚੋਣ ਵਿੱਚ ‘ਆਪ’ ਉਮੀਦਵਾਰ ਨੂੰ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਭਲਾਈ ਕੰਮਾਂ ‘ਤੇ ਮੋਹਰ ਲਗਾਉਣਗੇ।