ਸੁੰਦਰ ਸ਼ਾਮ ਅਰੋੜਾ ਵਲੋਂ ਵਾਰਡ ਨੰਬਰ 39 ’ਚ ਇੰਟਰ ਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 16 ਦਸੰਬਰ (ਵਿਸ਼ਵ ਵਾਰਤਾ)-ਵੱਖ-ਵੱਖ ਵਿਕਾਸ ਕਾਰਜ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਾਉਣ ਦੀ ਲੜੀ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨ ਵਾਰਡ ਨੰਬਰ 39 ’ਚ ਇੰਟਰਲਾਕਿੰਗ ਟਾਈਲਾਂ ਨਾਲ ਬਨਣ ਵਾਲੀ ਨਿਰੰਕਾਰੀ ਭਵਨ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 9.29 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਇਸ ਗਲੀ ਦਾ ਕੰਮ ਮੁਕੰਮਲ ਹੋਣ ਨਾਲ ਖੇਤਰ ਨੂੰ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਅਤਿ-ਆਧੁਨਿਕ ਮੁਢਲੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ, ਓਪਨ ਜਿੰਮਾਂ ਦੀ ਸਥਾਪਤੀ, ਬੱਸ ਕਿਉ ਸ਼ੈਲਟਰ, ਮਹਿਲਾ ਸਸ਼ਕਤੀਕਰਨ ਲਈ ਉਪਰਾਲੇ ਅਤੇ ਪੀਣ ਵਾਲੇ ਸਾਫ ਪਾਣੀ ਦੀ ਉਪਲੱਬਧਤਾ ਆਦਿ ਵਿਕਾਸ ਕਾਰਜ ਪੂਰੇ ਜੋਰਾਂ ’ਤੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ।
ਹੋਰਨਾਂ ਤੋਂ ਇਲਾਵਾ ਰਾਮਪਾਲ ਸਹਿਗਲ, ਨਰੇਸ਼ ਟੰਡਨ, ਮਦਨ ਮੋਹਨ ਜੈਨ, ਗੁਰਜੀਤ ਸਿੰਘ ਤੁਲੀ, ਸਤਨਾਮ ਸਿੰਘ, ਰੁਬੀ ਸ਼ਾਹ, ਨਰਿੰਦਰ ਕੁਮਾਰ ਭਾਟੀਆ, ਮਿਨਾਂਕਸ਼ੀ ਸ਼ਾਰਦਾ, ਵਿਜੇ ਅਗਰਵਾਲ, ਮੋਹਿਤ ਸੈਣੀ, ਦਵਿੰਦਰ ਕੁਮਾਰ, ਨਿਰਮਲ ਦਾਸ, ਸ਼ਿਵ ਰਾਜ ਅਤੇ ਅਨਿਲ ਸੈਣੀ ਵੀ ਮੌਜੂਦ ਸਨ ।






















