ਸੁੰਦਰ ਸ਼ਾਮ ਅਰੋੜਾ ਵਲੋਂ ਵਾਰਡ ਨੰਬਰ 1 ’ਚ ਇੰਟਰ ਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ
12.57 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਕੰਮ

ਹੁਸ਼ਿਆਰਪੁਰ, 10 ਦਸੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਸ਼ਹਿਰ ਅੰਦਰ ਵਿਕਾਸ ਕਾਰਜਾਂ ਵਿੱਚ ਵਾਧਾ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 1 ਵਿੱਚ ਮਾਤਾ ਚਿੰਤਪੁਰਨੀ ਰੋਡ ’ਤੇ ਪੈਂਦੀ ਜੈਨ ਕਲੋਨੀ ਵਿੱਚ ਇੰਟਰ ਲਾਕਿੰਗ ਟਾਈਲਾਂ ਨਾਲ ਬਨਣ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਜੋ ਕਿ ਕਰੀਬ 12.57 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ।
ਉਦਯੋਗ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿੱਚ ਲੋਕਾਂ ਨੂੰ ਇਕਸਾਰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਵੱਖ-ਵੱਖ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿੱਚ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਬਹੁਤੇ ਵਾਰਡਾਂ ਵਿੱਚ ਜਿਆਦਾਤਰ ਕੰਮ ਮੁਕੰਮਲ ਹੋ ਚੁੱਕੇ ਹਨ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਗਲੀਆਂ ਨਾਲੀਆਂ ਤੋਂ ਇਲਾਵਾ ਕਮਿਊਨਿਟੀ ਸੈਂਟਰਾਂ ਦੀ ਉਸਾਰੀ, ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ, ਸੜਕਾਂ ਆਦਿ ਦੀ ਉਸਾਰੀ, ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨੂੰ ਨਵੀਂ ਦਿੱਖ ਮਿਲੀ ਹੈ। ਉਨ੍ਹਾਂ ਭਰੋੋਸਾ ਦੁਆਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫਤਾਰ ਢਿੱਲੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਲੋਕ ਸਹੂਲਤਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੇ ਨਵੇਂ ਮੀਲ ਪੱਥਰ ਗੱਡੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਰਜਨੀ ਡਡਵਾਲ, ਰਮੇਸ਼ ਡਡਵਾਲ, ਅਸ਼ੋਕ ਜੈਨ, ਅਰੁਣ ਜੈਨ, ਬਲਵਿੰਦਰ ਸਿੰਘ ਸੰਧੂ, ਸਾਬਕਾ ਕੌਂਸਲਰ ਬਲਵਿੰਦਰ ਕੁਮਾਰ ਬਿੰਦੀ, ਅਸ਼ੋਕ ਸੇਠੀ, ਰਵੀ ਲੋਚਨਹੀਰ, ਅਨਿਲ ਜੈਨ, ਨਵਲ ਜੈਨ ਆਦਿ ਹਾਜ਼ਰ ਸਨ।






















