ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਫੇਰਬਦਲ
ਮੋਹਾਲੀ ਨੂੰ ਮਿਲਿਆ ਨਵਾਂ ਲੋਕ ਸੰਪਰਕ ਅਫਸਰ
ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ 3 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਬਜੀਤ ਸਿੰਘ ਆਈਪੀਆਰਓ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਬਦਲ ਕੇ ਮੋਹਾਲੀ ਦਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਲਾਇਆ ਗਿਆ ਹੈ। ਇਸ ਤੋਂ ਇਲਾਵਾ ਸਤਿੰਦਰਪਾਲ ਸਿੰਘ ਨੂੰ ਰੂਪਨਗਰ ਤੋਂ ਮੋਹਾਲੀ ਅਤੇ ਅਸ਼ੋਕ ਕੁਮਾਰ ਨੂੰ ਮੋਹਾਲੀ ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਨਿਯੁਕਤ ਕੀਤਾ ਗਿਆ ਹੈ।