ਪਟਿਆਲਾ, 18 ਮਈ- ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਨੇ ਅੱਜ ਇਥੇ ਘਰ-ਘਰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਟਿਆਲਾ ਹਲਕੇ ਦੇ ਸਮੂਹ ਵੋਟਰ ਅਜਿਹੇ ਉਮੀਦਵਾਰ ਨੂੰ ਹੀ ਵੋਟਾਂ ਪਾ ਕੇ ਲੋਕ ਸਭਾ ਵਿੱਚ ਭੇਜਣ ਜਿਹੜਾ ਕਿ ਪਟਿਆਲਾ ਹਲਕੇ ਦਾ ਸਰਬਪੱਖੀ ਵਿਕਾਸ ਕਰ ਸਕੇ ਅਤੇ ਵੱਡੀਆਂ ਉਦਯੋਗਿਕ ਇਕਾਈਆਂ ਲਿਆ ਕੇ ਵੱਧ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਸਮਰੱਥ ਹੋਵੇ।
ਪਰਨੀਤ ਕੌਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ 19 ਮਈ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਲੋਕ ਸਭਾ ਚੋਣ ਲਈ ਪੈਣ ਵਾਲੀਆਂ ਵੋਟਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ। ਉਹਨਾਂ ਆਖਿਆ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ ਜਿਥੇ ਸੰਵਿਧਾਨ ਨੇ ਹਰੇਕ ਨਾਗਰਿਕ ਨੂੰ ਆਪਣੀ ਇੱਛਾ ਅਨੁਸਾਰ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਪਣੀ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਵੋਟ ਦਾ ਅਧਿਕਾਰ ਦੇਸ਼ ਦੇ ਹਰੇਕ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਕੋਲ ਅਜਿਹੀ ਸਭ ਤੋਂ ਵੱਡੀ ਸ਼ਕਤੀ ਹੈ, ਜਿਸਦਾ ਸਹੀ ਇਸਤੇਮਾਲ ਕਰਕੇ ਵੋਟਰ ਆਪਣੀ ਮਨ ਪਸੰਦ ਦੀ ਸਰਕਾਰ ਬਣਾ ਸਕਦਾ ਹੈ।
ਉਹਨਾਂ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਵੋਟ ਪਾਉਣ ਵਾਸਤੇ ਉਹ ਆਪਣੇ ਘਰਾਂ ਤੋਂ ਪੋਲਿੰਗ ਬੂਥ ਤੱਕ ਜਰੂਰ ਪੁੱਜਣ ਕਿਉਂਕਿ ਉਹ ਆਪਣੀ ਸੁਵਿਧਾ ਅਨੁਸਾਰ ਕਿਸੇ ਵੀ ਸਮੇਂ ਆ ਕੇ ਆਪਣੀ ਵੋਟ ਪਾ ਸਕਦੇ ਹਨ। ਇਸ ਲਈ ਆਪਣੇ ਵੋਟ ਦੇ ਅਧਿਕਾਰ ਦਾ ਜਰੂਰ ਇਸਤੇਮਾਲ ਕੀਤਾ ਜਾਵੇ।
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...