
ਮਾਨਸਾ, 4 ਸਤੰਬਰ (ਵਿਸ਼ਵ ਵਾਰਤਾ)- ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸੈਕੰਡਰੀ ਸਕੂਲ ਰੱਲੀ ਵਿਖੇ ਗਣਿਤ ਅਧਿਆਪਕ ਦੀ ਸੇਵਾ ਨਿਭਾਅ ਰਹੇ ਅਰੁਣ ਕੁਮਾਰ ਗਰਗ ਨੂੰ ਪੰਜਾਬ ਸਰਕਾਰ ਵੱਲੋਂ ਇਸ ਸਾਲ ਸਟੇਟ ਅਵਾਰਡ ਲਈ ਚੁਣਿਆ ਗਿਆ ਹੈ, ਜਿੰਨ੍ਹਾਂ ਨੂੰ ਭਲਕੇ ਅਧਿਆਪਕ ਦਿਵਸ ਉਤੇ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਸਨਮਾਨ ਕੀਤਾ ਜਾਵੇਗਾ। ਅਰੁਣ ਗਰਗ ਦੀ ਇਸ ਸ਼ਾਨਦਾਰ ਕਾਮਯਾਬੀ ਤੇ ਵਧਾਈ ਦਿੰਦੇ ਹੋਏ ਜ਼ਿਲ੍ਹਾ ਸਿਖਿਆ ਅਫਸਰ (ਸ) ਸੁਭਾਸ਼ ਚµਦਰ ਨੇ ਕਿਹਾ ਕੇ ਮੇਹਨਤੀ ਅਧਿਆਪਕਾਂ ਸਦਕਾ ਹੀ ਅੱਜ ਸਿੱਖਿਆ ਦੇ ਖੇਤਰ ਵਿਚ ਤਰੱਕੀ ਹੋ ਰਹੀ ਹੈ।
ਵਰਨਣਯੋਗ ਹੈ ਕਿ ਸਾਲ 2017 ਵਿਚ ਇਸ ਅਧਿਆਪਕ ਨੇ ਮਾਲਤੀ ਗਿਆਨ ਪੀਠ ਪੁਰਸਕਾਰ ਹਾਸਲ ਕਰ ਕੇ ਇਹ ਪੁਰਸਕਾਰ ਪਾਉਣ ਵਾਲੇ ਮਾਨਸਾ ਜ਼ਿਲ੍ਹੇ ਦੇ ਪਹਿਲੇ ਅਧਿਆਪਕ ਹੋਣ ਦਾ ਮਾਣ ਹਾਸਲ ਕੀਤਾ ਸੀ ਅਤੇ ਤਤਕਾਲੀਨ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਉਨ੍ਹਾਂ ਨੂੰ ਇਹ ਅਵਾਰਡ ਪ੍ਰਦਾਨ ਕੀਤਾ ਸੀ।
ਅਰੁਣ ਗਰਗ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਦਾਦਾ ਸੇਵਾ ਮੁਕਤ ਮੁੱਖ ਅਧਿਆਪਕ ਦੇਵ ਰਾਜ ਗਰਗ ਦੁਆਰਾ ਸਿਖਾਏ ਗਏ ਅਨੁਸ਼ਾਸਨ, ਸਮੇਂ—ਸਮੇਂ ਤੇ ਰਹੇ ਉਸ ਦੇ ਸਕੂਲ ਦੇ ਪ੍ਰਿੰਸੀਪਲ ਸਾਹਿਬਾਨ, ਆਪਣੇ ਸਟਾਫ਼ ਦੇ ਮੈਬਰਾਂ ਦੇ ਸਹਿਯੋਗ ਅਤੇ ਉਹਨਾਂ ਦੁਆਰਾ ਪੜਾਏ ਗਏ ਬੱਚਿਆ ਦੀ ਮਿਹਨਤ ਦੇ ਸਿਰ ਬµਨਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿੱਖਿਆ ਦੇ ਖੇਤਰ ਦੁੂਆਰਾ ਵੱਧ ਤੋ ਵੱਧ ਆਪਣੇ ਦੇਸ਼ ਤੇ ਸਮਾਜ ਦੀ ਸੇਵਾ ਕਰਨਾ ਹੈ। ਪੂਰੀ ਮਿਹਨਤ ਅਤੇ ਲਗਨ ਨਾਲ ਆਪਣੇ ਵਿਦਿਆਰਥੀਆਂ ਨੂੰ ਵਧੀਆ ਤੋ ਵਧੀਆ ਢੰਗ ਨਾਲ ਸਿੱਖਿਆ ਦੇਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਉਹ ਪੂਰੀ ਤਰਾਂ ਵਚਨਵੱਧ ਹਨ।
ਸਰਕਾਰੀ ਸੈਕੰਡਰੀ ਸਕੂਲ ਰੱਲੀ ਦੇ ਪ੍ਰਿੰਸੀਪਲ ਵਰਿੰਦਰ ਸਿੰਘ, ਸਮੂਹ ਸਟਾਫ ਮੈਬਰਾਂ ਸਮੇਤ ਪੂਰੇ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਅਧਿਆਪਕ ਦੀ ਮਿਹਨਤ ਸਦਕਾ ਪਿੰਡ ਅਤੇ ਸਕੂਲ ਦਾ ਨਾਮ ਰੋਸ਼ਨ ਹੋਇਆ ਹੈ।
ਫੋਟੋ ਕੈਪਸ਼ਨ: ਅਰੁਣ ਕੁਮਾਰ ਗਰਗ।






















