ਸੂਬੇ ‘ਚ ‘ਆਪ’ ਦੀ ਸਰਕਾਰ ਬਣਦੇ ਹੀ 1 ਅਪ੍ਰੈਲ ਤੋਂ ਪੰਜਾਬੀਆਂ ਨੂੰ ਮਿਲੇਗੀ ਇਹ ਸੌਗਾਤ
ਜਲਦ ਹੋ ਸਕਦਾ ਹੈ ਐਲਾਨ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 15 ਮਾਰਚ(ਵਿਸ਼ਵ ਵਾਰਤਾ)-ਪੰਜਾਬ ‘ਚ ਵੱਡੀ ਜਿੱਤ ਤੋਂ ਬਾਅਦ ਸੱਤਾ ‘ਚ ਆਈ ਆਮ ਆਦਮੀ ਪਾਰਟੀ ਜਲਦ ਹੀ ਆਪਣੇ ਵਾਅਦੇ ਪੂਰੇ ਕਰਨ ਦੀ ਤਿਆਰੀ ‘ਚ ਹੈ। ਸੂਤਰਾਂ ਅਨੁਸਾਰ 1 ਅਪ੍ਰੈਲ ਤੋਂ ‘ਆਪ’ ਸਰਕਾਰ ਸੂਬੇ ‘ਚ ਟੈਰਿਫ ਆਰਡਰਾਂ ‘ਚ 300 ਯੂਨਿਟ ਮੁਫਤ ਬਿਜਲੀ ਦੇਣ ਦੀ ਯੋਜਨਾ ਬਣਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਚੋਣ ਵਾਅਦਿਆਂ ‘ਚੋਂ ਇਹ ਪਹਿਲਾ ਸੀ, ਜਿਸ ਨੂੰ ਜਲਦੀ ਹੀ ਲਾਗੂ ਕੀਤੇ ਜਾਣ ਦੀ ਸੰਭਾਵਨਾ ਹੈ।ਹਰ ਵਰਗ ਦੇ ਬਿਜਲੀ ਖਪਤਕਾਰਾਂ ਦੀ ਗਿਣਤੀ ਅਤੇ ਕੁੱਲ ਸਬਸਿਡੀ ਬਿੱਲ ‘ਤੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ। ਪਾਰਟੀ ਦੇ ਉੱਚ ਅਧਿਕਾਰੀਆਂ ਨੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸਾਰਿਆਂ ਨੂੰ 300 ਯੂਨਿਟ ਮੁਫਤ ਬਿਜਲੀ ਯਕੀਨੀ ਬਣਾਉਣ ਲਈ ਇੱਕ ਢਾਂਚਾ ਤਿਆਰ ਕੀਤਾ ਹੈ। ਪਾਰਟੀ ਅਨੁਸਾਰ ਭਾਵੇਂ ਇਸ ਸਮੇਂ ਸਰਕਾਰ ਦਾ ਸਾਰਾ ਧਿਆਨ ਸਹੁੰ ਚੁੱਕ ਸਮਾਗਮ ‘ਤੇ ਹੈ ਪਰ ਪਾਰਟੀ ਦੇ ਉੱਚ ਅਧਿਕਾਰੀ ਸਿੱਖਿਆ ਤੇ ਸਿਹਤ ਸੰਭਾਲ ਸਬੰਧੀ ਨੀਤੀਆਂ ਨੂੰ ਤੁਰੰਤ ਲਾਗੂ ਕਰਨ ਦੇ ਫੈਸਲੇ ਤੇ ਪਹਿਲਾਂ ਹੀ ਕਾਰਵਾਈ ਕਰ ਰਹੇ ਹਨ।























