ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਆਈ ਗਿਰਾਵਟ
ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ
ਚੰਡੀਗੜ੍ਹ, 3ਜੂਨ(ਵਿਸ਼ਵ ਵਾਰਤਾ)-ਸੂਬੇ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੇ ਬਾਵਜੂਦ ਹੀਟਵੇਵ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ‘ਚ ਗਿਰਾਵਟ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਨਿਸ਼ਚਿਤ ਤੌਰ ‘ਤੇ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 5 ਜੂਨ ਤੋਂ ਸੂਬੇ ਵਿੱਚ ਗਰਮੀ ਤੋਂ ਹੋਰ ਰਾਹਤ ਦੇ ਆਸਾਰ ਹਨ। ਵੈਸਟਰਨ ਡਿਸਟਰਬੈਂਸ ਜ਼ੋਰ ਫੜੇਗਾ ਅਤੇ ਮੀਂਹ ਦੀ ਸੰਭਾਵਨਾ ਰਹੇਗੀ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਲਾ ਅਤੇ ਲੁਧਿਆਣਾ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ 6 ਹੋਰ ਜ਼ਿਲ੍ਹਿਆਂ ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫ਼ਿਰੋਜ਼ਪੁਰ ਵਿੱਚ ਹੀਟਵੇਵ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 6 ਜੂਨ ਤੱਕ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।