• Latest
  • Trending
ਸੂਬੇ ਦੇ ਕਾਲਜਾਂ ਚ ਚਲਾਈ ਜਾਵੇਗੀ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

ਸੂਬੇ ਦੇ ਕਾਲਜਾਂ ਚ ਚਲਾਈ ਜਾਵੇਗੀ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

5 years ago
Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

25 minutes ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

1 hour ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

2 hours ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

2 hours ago
National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

3 hours ago
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

3 hours ago
International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

4 hours ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

5 hours ago
Hindi News
English News
Tuesday, August 25, 2026
No Result
View All Result
34 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਦੇ ਕਾਲਜਾਂ ਚ ਚਲਾਈ ਜਾਵੇਗੀ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

July 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੂਬੇ ਦੇ ਕਾਲਜਾਂ ਚ ਚਲਾਈ ਜਾਵੇਗੀ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

ਸੂਬੇ ਦੇ ਕਾਲਜਾਂ ਚ ਚਲਾਈ ਜਾਵੇਗੀ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

ਸਾਰੇ ਯੋਗ ਵਿਦਿਆਰਥੀਆਂ ਤੇ ਸਟਾਫ਼ ਨੂੰ ਜੁਲਾਈ ਮਹੀਨੇ ਚ ਲਗਾਏ ਜਾਣ ਟੀਕੇ

ਚੰਡੀਗੜ੍ਹ, 5 ਜੁਲਾਈ : ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ।

ਇਸ ਮੰਤਵ ਲਈ ਕਾਲਜਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ ਜਾਵੇਗਾ।
ਇਸ ਸਬੰਧੀ ਫੈਸਲਾ ਇਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਹੈਲਥ ਸੈਕਟਰ ਰਿਸਪਾਂਸ ਅਤੇ ਖਰੀਦ ਕਮੇਟੀ ਦੀ 96ਵੀਂ ਮੀਟਿੰਗ ਦੌਰਾਨ ਲਿਆ ਗਿਆ।
ਉਹਨਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪਾਜ਼ੇਟਿਵ ਕੇਸਾਂ ਸਬੰਧੀ ਅੰਕੜਿਆਂ ਦੀ ਹਫ਼ਤਾਵਾਰੀ ਸਮੀਖਿਆ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਇਕ ਟੀਮ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਕੋਵਿਡ ਦਾ ਖ਼ਤਰਾ ਵਧਣ ’ਤੇ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ।
ਉਹਨਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਕਿਹਾ ਕਿ ਕੋਵਿਡ-19 ਸਬੰਧੀ ਸਿਹਤ ਦੇ ਬੁਨਿਆਦੀ ਢਾਂਚੇ ਦੀ ਵਿਵਸਥਾ ਅਤੇ ਜਲਦ ਤੋਂ ਜਲਦ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ।

ਕੋਵਿਡ ਕੇਸਾਂ ਦੀ ਪਾਜ਼ੇਟੀਵਿਟੀ ਨੂੰ ਕਾਬੂ ਹੇਠ ਰੱਖਣ ਲਈ ਅਸਰਦਾਰ ਢੰਗ ਨਾਲ ਕੰਟੈਕਟ ਟਰੇਸਿੰਗ ਅਤੇ ਟੈਸਟਿੰਗ ‘ਤੇ ਜ਼ੋਰ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਸਾਰੇ ਜ਼ਿਲ੍ਹਿਆਂ ਵੱਲੋਂ ਕੋਵਾ ਐਪ ’ਤੇ ਸਹੀ ਟੈਸਟਿੰਗ ਡਾਟਾ ਦਰਜ ਅਤੇ ਅਪਡੇਟ ਕੀਤਾ ਜਾਵੇ ਅਤੇ ਇਹ ਡਾਟਾ ਰੋਜ਼ਾਨਾ ਕੋਵਿਡ ਰਿਪੋਰਟ ਵਿੱਚ ਦਰਸਾਇਆ ਜਾਵੇ। ਉਹਨਾਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਕਾਰਜ ਮੁਕੰਮਲ ਕਰਨ ਹਿੱਤ ਇੱਕ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ।

ਉਹਨਾਂ ਸਿਹਤ ਵਿਭਾਗ ਨੂੰ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ. ਡਬਲਯੂ. ਸੀ.) ਅਤੇ ਹੋਰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਫ਼ਤਹਿ ਕਿੱਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਇਸ ਸੰਬੰਧੀ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਵੀ ਦਿੱਤੇ।
ਇਸ ਤੋਂ ਇਲਾਵਾ, ਪੰਜਾਬ ਸਿਹਤ ਸੇਵਾਵਾਂ ਨਿਗਮ (ਪੀਐਚਐਸਸੀ) ਨੂੰ 2017 ਤੋਂ ਬਾਅਦ ਖਰੀਦੀਆਂ ਐਂਬੂਲੈਂਸਾਂ ਸਮੇਤ 270 ਐਂਬੂਲੈਂਸਾਂ ਦੀ ਫਲੀਟ ਤਿਆਰ ਕਰਨ ਅਤੇ ਵਰਤੋਂ ਲਈ ਅਯੋਗ ਪੁਰਾਣੀਆਂ ਐਂਬੂਲੈਂਸਾਂ ਨੂੰ ਨਕਾਰਾ ਕਰਨ ਦੀ ਹਦਾਇਤ ਕੀਤੀ ਗਈ।
ਵਾਇਰਸ ਨੂੰ ਠੱਲ੍ਹ ਪਾਉਣ ਲਈ ਢੁੱਕਵੇਂ ਸਿਹਤ ਸਟਾਫ਼, ਉਨ੍ਹਾਂ ਦੀ ਉਚਿਤ ਸਿਖਲਾਈ ਅਤੇ ਲੋੜੀਂਦੇ ਉਪਕਰਣਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੌਜੂਦਾ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੀ.ਐੱਚ.ਸੀ., ਪੀ.ਐਚ.ਸੀ ਅਤੇ ਟਰਾਮਾ ਸੈਂਟਰਾਂ ਵਾਲੀਆਂ ਨਵੀਆਂ ਸਿਹਤ ਸੰਸਥਾਵਾਂ ਸਥਾਪਤ ਕਰਨ ਦਾ ਕਾਰਜ ਜਲਦ ਹੀ ਮੁਕੰਮਲ ਕੀਤਾ ਜਾਵੇਗਾ ।
ਸ੍ਰੀਮਤੀ ਮਹਾਜਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਸੰਗਰੂਰ ਦੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਦੇ ਏਮਜ਼ ਵਿਖੇ ਸਹੂਲਤਾਂ ਵਿੱਚ ਵਾਧਾ ਕਰਨ ਲਈ ਇਹ ਮੁੱਦਾ ਕੇਂਦਰ ਕੋਲ ਉਠਾਉਣ ਤਾਂ ਜੋ ਉਨ੍ਹਾਂ ਨੂੰ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਇੰਨਾਂ ਸੰਸਥਾਵਾਂ ਨੂੰ ਮਜ਼ਬੂਤ ਬਣਾਇਆ ਜਾ ਸਕੇ।
ਸ਼ਨੀਵਾਰ ਨੂੰ ਆਯੋਜਿਤ ਸਮੂਹਿਕ ਟੀਕਾਕਰਨ ਮੁਹਿੰਮ ਦੌਰਾਨ ਇੱਕ ਦਿਨ ਵਿੱਚ 6 ਲੱਖ ਤੋਂ ਵੱਧ ਲੋਕਾਂ ਦੇ ਟੀਕੇ ਲਗਾਉਣ ਲਈ ਸਿਹਤ ਵਿਭਾਗ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਗਤੀ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ।

ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਹੁਣ ਤੱਕ 7,212,629 ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੇ ਹਰੇਕ ਯੋਗ ਨਾਗਰਿਕ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ.ਯੂ.ਐੱਚ.ਐੱਸ. ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਸ਼ਾਮਲ ਸਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

by Jaspreet Kaur
August 25, 2026
0

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ ਕੋਲੰਬੋ ਟੈਸਟ ਵਿੱਚ ਤੀਜੇ ਖਿਡਾਰੀ ਨੂੰ ਮਿਲੀ ਸਜ਼ਾ...

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

by Jaspreet Kaur
August 25, 2026
0

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ ਕੋਲੰਬੋ ਟੈਸਟ ਵਿੱਚ ਤੀਜੇ ਖਿਡਾਰੀ ਨੂੰ ਮਿਲੀ ਸਜ਼ਾ...

Most Popular

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

by Ranjit Singh
4 days ago
0

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ - ਮਾਝਾ, ਮਾਲਵਾ ਤੇ ਦੁਆਬਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 