ਚੰਡੀਗੜ•, 15 ਮਾਰਚ (ਵਿਸ਼ਵ ਵਾਰਤਾ)-ਪੰਜਾਬ ਦੇ ਤਕਨੀਕੀ ਸਿੱਖਿਆ ਅਦਾਰਿਆਂ ਅਤੇ ਉਦਯੋਗਕਿ ਸਿਖਲਾਈ ਸੰਸਥਾਵਾਂ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਹੋਣਗੀਆਂ।ਜਿਕਰਯੋਗ ਹੈ ਕਿ ਕੱਲ ਕਰੋਨਾ ਵਈਰਸ ਦੇ ਇਹਤਿਆਤ ਵਜੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ 31 ਮਾਰਚ ਤੱੱਕ ਸੂਬੇ ਦੇ ਸਾਰੇ ਤਕਨੀਕੀ ਸਿੱਖਿਆ ਅਦਾਰੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਵਿਚ ਅੰਸ਼ਿਕ ਸੋਧ ਕੀਤੀ ਗਈ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਤਕਨੀਕੀ ਸਿੱਖਿਆ ਵਿਭਾਗ ਨੇ ਪੁਰਾਣੇ ਹੁਕਮਾਂ ਵਿਚ ਸੋਧ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ•ਾਂ ਯੂਨੀਵਰਸਿਟੀਆਂ/ਇੰਜਨੀਅਰਿੰਗ ਕਾਲਜਾਂ/ਬਹੁ ਤਕਨੀਕੀ ਕਾਲਜਾਂ/ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਪਹਿਲਾ ਦੀ ਤਰ•ਾਂ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਹੋਣਗੀਆਂ।
ਤਕਨੀਕੀ ਸਿੱਖਿਆ ਵਿਭਾਗ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜਾਂ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਜਾਰੀ ਕੀਤੇ ਪੱਤਰ ਵਿਚ ਲਿਖਿਆ ਗਿਆ ਹੈ ਕਿ ਪਹਿਲਾ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਪ੍ਰੀਖਿਆਵਾਂ ਨੂੰ ਨੇਪਰੇ ਚੜਾਉਣ ਅਤੇ ਇਨ•ਾਂ ਪ੍ਰੀਖਿਆਵਾਂ ਨਾਲ ਸਬੰਧਤ ਸਟਾਫ ਨੂੰ ਸੰਸਥਾ ਵਿਖੇ ਹਾਜਰ ਹੋਣ ਲਈ ਆਪਣੇ ਪੱਧਰ ਤੇ ਦਿਸ਼ਾ ਨਿਰਦੇਸ਼ ਜਾਰੀ ਕਰਨਾ ਯਕੀਨੀ ਬਣਾਇਆ ਜਾਵੇ। ਪ੍ਰੀਖਿਆਵਾਂ ਲਈ ਸਬੰਧਤ ਟੀਚਿੰਗ/ਨਾਨ ਟੀਚਿੰਗ ਸਟਾਫ ਪ੍ਰੀਖਿਆ ਦੀ ਡਿਊਟੀ ਵਿੱਚ ਹਾਜਰ ਰਹੇਗਾ।
——