ਸੂਬੇ ਵਿੱਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਫਿਰ ਵਧੇਗਾ ਤਾਪਮਾਨ
ਚੰਡੀਗੜ੍ਹ, 8ਜੂਨ(ਵਿਸ਼ਵ ਵਾਰਤਾ)- ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਵਧੇਗਾ। ਵੈਸਟਰਨ ਡਿਸਟਰਬੈਂਸ ਦੇ ਘੱਟ ਹੋਣ ਤੋਂ ਬਾਅਦ ਪੰਜਾਬ ‘ਚ ਹੀਟ ਵੇਵ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ 9 ਜੂਨ ਤੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਗਲੇ 6 ਦਿਨਾਂ ਵਿੱਚ ਤਾਪਮਾਨ ਫਿਰ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੇ ਨਾਲ ਹੀ ਜੂਨ ‘ਚ ਵੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।