ਚੰਡੀਗੜ•, 22 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਅੱਠਵੇਂ ਦਿਨ 584541 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 584043 ਮੀਟ੍ਰਿਕ ਅਤੇ ਆੜ•ਤੀਆਂ ਵਲੋਂ 498 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 584043 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 131905 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 145584 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 130176 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 85972 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 48959 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 41447 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਅੱਠਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 2149737 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।