ਚੰਡੀਗੜ੍ਹ, 25 ਅਪ੍ਰੈਲ( ਵਿਸ਼ਵ ਵਾਰਤਾ)- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਗਿਆਰਵੇਂ ਦਿਨ 679220 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 678115 ਅਤੇ ਆੜ੍ਹਤੀਆਂ ਵਲੋਂ 1105 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 678115 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 151860 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 174408 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 147021 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 106484 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 77365 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 47977 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਗਿਆਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 4186651 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।