ਸੂਬੇ ਵਿੱਚ ਖਰੀਦ ਦੇ ਤੀਸਰੇ ਦਿਨ 178542 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ,12 ਅਪ੍ਰੈਲ( ਵਿਸ਼ਵ ਵਾਰਤਾ )-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੀਜੇ ਦਿਨ 178542 ਮੀਟ੍ਰਿਕ ਟਨ ਖਰੀਦ ਕੀਤੀ ਗਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 178542 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 46599 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 44615 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 43302 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 27089 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 600 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 16337 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਤੀਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 247505 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।






















