ਚੰਡੀਗੜ•, 29 ਅਪ੍ਰੈਲ( ਵਿਸ਼ਵ ਵਾਰਤਾ)- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 66781 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 667871 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 2310 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 665561 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 165443 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 141343 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 125857 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 102536 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 79560 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 50822 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 683307 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 535434 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 5717 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ