10415.92 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ
ਚੰਡੀਗੜ•, 5 ਮਈ( ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 21ਵੇਂ ਦਿਨ 486515 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 484939 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1576 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 484939 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 100810 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 117861 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 104381 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 73521 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 58949 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 29417 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 21ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 10016270 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 462827 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 10415.92 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।