ਚੰਡੀਗੜ•, 7 ਮਈ( ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 23ਵੇਂ ਦਿਨ 3,36,283 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 3,34,595 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1688 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 3,34,595 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 69952 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 82615 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 69658 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 48916 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 43663 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 19791 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 23ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 107,96,982 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।