
ਚੰਡੀਗੜ•, 12 ਮਈ( ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 28ਵੇਂ ਦਿਨ 1,59,864 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 158742 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1122 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 158742 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 38049 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 41450 ਮੀਟ੍ਰਿਕ ਟਨ ਅਤੇ ਪਨਸਪ 31419 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 23750 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 17812 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 6262 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 28ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 118,77,912 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ - ਸਾਬਕਾ WWE ਚੈਂਪੀਅਨ ਪੰਜਾਬੀ ਰੈਸਲਰ ਦੇ...





















