
ਚੰਡੀਗੜ੍ਹ, 14 ਮਈ ( ਵਿਸ਼ਵ ਵਾਰਤਾ )-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 30ਵੇਂ ਦਿਨ 96,813 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 95793 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1020 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 95793 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 21071 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 24805 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 20684 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 10783 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 11496 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 3954 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 30ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 121,06911 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?
IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...




















