ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡਾ ਐਲਾਨ
ਸੂਬੇ ਵਿੱਚ ਬਣਾਵਾਂਗੇ ਦੋ ਉਪ ਮੁੱਖ ਮੰਤਰੀ;ਇਕ ਹਿੰਦੂ ਅਤੇ ਇਕ ਦਲਿਤ-ਸੁਖਬੀਰ ਬਾਦਲ

ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਗੱਲ ਕਰਦਿਆ ਹੋਇਆਂ ਕਿਹਾ ਹੈ ਕਿ ਸਾਡੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਵਿੱਚ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ। ਜਿਨ੍ਹਾਂ ਵਿੱਚ ਇੱਕ ਹਿੰਦੂ ਪਰਿਵਾਰ ਤੋਂ ਹੋਵੇਗਾ ਅਤੇ ਦੂਜਾ ਦਲਿਤ ਭਾਈਚਾਰੇ ਵਿੱਚੋਂ ਹੋਵੇਗਾ।























