• Latest
  • Trending
ਸੂਬੇ ਵਿੱਚ ਸਮਰੱਥ ਫਾਇਰ ਸੇਫਟੀ ਢਾਂਚਾ ਉਸਾਰਿਆ ਜਾਵੇਗਾ: ਨਵਜੋਤ ਸਿੰਘ ਸਿੱਧੂ

ਸੂਬੇ ਵਿੱਚ ਸਮਰੱਥ ਫਾਇਰ ਸੇਫਟੀ ਢਾਂਚਾ ਉਸਾਰਿਆ ਜਾਵੇਗਾ: ਨਵਜੋਤ ਸਿੰਘ ਸਿੱਧੂ

9 years ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

17 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

36 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਸਮਰੱਥ ਫਾਇਰ ਸੇਫਟੀ ਢਾਂਚਾ ਉਸਾਰਿਆ ਜਾਵੇਗਾ: ਨਵਜੋਤ ਸਿੰਘ ਸਿੱਧੂ

April 13, 2018
in ਪੰਜਾਬ
ਸੂਬੇ ਵਿੱਚ ਸਮਰੱਥ ਫਾਇਰ ਸੇਫਟੀ ਢਾਂਚਾ ਉਸਾਰਿਆ ਜਾਵੇਗਾ: ਨਵਜੋਤ ਸਿੰਘ ਸਿੱਧੂ

  • ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸ਼ਹੀਦ ਫਾਇਰਮੈਨਜ਼ ਦੇ ਪਰਿਵਾਰਾਂ ਅਤੇ ਬਹਾਦਰ ਫਾਇਰ ਕਰਮੀਆਂ ਨੂੰ ਕੀਤਾ ਸਨਮਾਨਤ
  • ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਉਦਘਾਟਨੀ ਸਮਾਰੋਹ ਦੌਰਾਨ ਫਾਇਰ ਸੇਵਾਵਾਂ ਦੀ ਡਰਿੱਲ ਅਤੇ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ
  • ਫਾਇਰ ਸੇਫਟੀ ਐਕਟ ਬਣਾ ਕੇ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੀਆਂ ਇਮਾਰਤਾਂ ਦੇ ਮਾਲਕਾਂ ਨੂੰ ਭੇਜੇ ਜਾਣਗੇ ਨੋਟਿਸ

ਚੰਡੀਗੜ੍ਹ, 13 ਅਪਰੈਲ (ਵਿਸ਼ਵ ਵਾਰਤਾ)- ‘‘ਫਾਇਰ ਮੈਨ ਅਤੇ ਅਫਸਰ ਜੋ ਵੀ ਆਪਣੀ ਡਿਊਟੀ ਦੌਰਾਨ ਆਪਣੀ ਜਾਨਾਂ ਖਤਰੇ ਵਿੱਚ ਪਾ ਕੇ ਦੂਜਿਆਂ ਦੀਆਂ ਜ਼ਿੰਦਗੀਆਂ ਬਚਾਉਂਦੇ ਹਨ, ਉਹ ਇਸ ਦੇ ਹੱਕਦਾਰ ਹਨ ਕਿ ਉਨ੍ਹਾਂ ਨੂੰ ਇਕ ਅਸਰਦਾਰ ਅਤੇ ਸਮਰੱਥ ਫਾਇਰ ਸੇਫਟੀ ਢਾਂਚਾ ਮੁਹੱਈਆ ਕਰਵਾਇਆ ਜਾਵੇ।’’ ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਸੈਕਟਰ-35, ਚੰਡੀਗੜ੍ਹ ਵਿਖੇ ਮਿਉਂਸਪਲ ਭਵਨ ਵਿਖੇ ਫਾਇਰ ਸੇਫਟੀ ਹਫਤੇ ਦੇ ਉਦਘਾਟਨੀ ਸਮਾਰੋਹ ਮੌਕੇ ਬੋਲਦਿਆਂ ਕਹੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ 14 ਤੋਂ 20 ਅਪਰੈਲ ਤੱਕ ਇਹ ਹਫਤਾ ਮਨਾਇਆ ਜਾ ਰਿਹਾ ਹੈ ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਫਾਇਰਮੈਨਜ਼ ਦੇ ਪਰਿਵਾਰਾਂ ਅਤੇ ਫਾਇਰ ਕਰਮੀਆਂ ਨਾਲ ਬੈਠ ਕੇ ਮਾਣ ਮਹਿਸੂਸ ਕਰ ਰਹੇ ਹਨ।

ਸ. ਸਿੱਧੂ ਨੇ ਕਿਹਾ ਕਿ ਜਦੋਂ ਉਹ ਲੁਧਿਆਣਾ ਵਿਖੇ ਵਾਪਰੀ ਅੱਗ ਲੱਗਣ ਦੀ ਦੁਖਾਂਤਕ ਘਟਨਾ ਮੌਕੇ ਸੀ.ਐਮ.ਸੀ. ਲੁਧਿਆਣਾ ਵਿਖੇ ਅੱਗ ਨਾਲ ਝੁਲਸੇ ਫਾਇਰ ਕਰਮੀਆਂ ਨੂੰ ਮਿਲਣ ਪੁੱਜੇ ਤਾਂ ਉਨ੍ਹਾਂ ਨੂੰ ਇਹ ਦੇਖ ਕੇ ਬੜਾ ਦੁੱਖ ਹੋਇਆ ਕਿ ਫਾਇਰ ਕਰਮੀਆਂ ਕੋਲ ਕੋਈ ਆਧੁਨਿਕ ਸਾਧਨ ਅਤੇ ਫਾਇਰ ਸੂਟ ਵੀ ਨਹÄ ਹਨ। ਉਨ੍ਹਾਂ ਕਿਹਾ ਕਿ ਉਸੇ ਦਿਨ ਉਨ੍ਹਾਂ ਪੰਜਾਬ ਵਿੱਚ ਪਹਿਲੀ ਵਾਰ ਫਾਇਰ ਸੇਫਟੀ ਹਫਤਾ ਮਨਾਉਣ ਦਾ ਐਲਾਨ ਕੀਤਾ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਮੌਕੇ ਬਹਾਦਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਫਾਇਰ ਕਰਮੀਆਂ ਨੂੰ ਸਨਮਾਨਤ ਕੀਤਾ ਜਾਇਆ ਕਰੇਗਾ ਅਤੇ ਅੱਜ ਉਨ੍ਹਾਂ ਨੂੰ ਫਖਰ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਫਾਇਰ ਸੇਫਟੀ ਹਫਤੇ ਦੇ ਉਦਘਾਟਨੀ ਸਮਾਰੋਹ ਦੌਰਾਨ ਸ਼ਹੀਦ ਫਾਇਰ ਕਰਮੀਆਂ ਦੇ ਪਰਿਵਾਰਾਂ ਅਤੇ ਫਾਇਰ ਮੈਨਜ਼ ਨੂੰ ਸਨਮਾਨਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸੈਨਿਕਾਂ, ਕਿਸਾਨਾਂ ਤੇ ਫਾਇਰ ਕਰਮੀਆਂ ਦੇ ਸਿਰੜ ਨੂੰ ਹਮੇਸ਼ਾ ਹੀ ਸਿਜਦਾ ਕਰਦੇ ਹਨ।

ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਾਇਰ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੇਂਦਰ ਨੂੰ 500 ਕਰੋੜ ਰੁਪਏ ਦਾ ਪ੍ਰਾਜੈਕਟ ਬਣਾ ਕੇ ਭੇਜਿਆ ਹੈ ਜਿਸ ਨਾਲ ਇਨ੍ਹਾਂ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਮੁੱਖ ਮੰਤਰੀ ਜੀ ਨੇ ਫਾਇਰ ਸੂਟ ਲਈ ਵਿਸ਼ੇਸ਼ ਤੌਰ ’ਤੇ 8 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਤੋਂ ਇਲਾਵਾ 11 ਕਰੋੜ ਰੁਪਏ ਦੀ ਲਾਗਤ ਵਾਲੀਆਂ ਕੁੱਲ 20 ਫਾਇਰ ਗੱਡੀਆਂ ਨੂੰ ਖਰੀਦਣ ਦਾ ਆਰਡਰ ਦਿੱਤਾ ਗਿਆ ਹੈ ਅਤੇ 50 ਹੋਰ ਗੱਡੀਆਂ ਖਰੀਦਣ ਦਾ ਟੀਚਾ ਹੈ। ਉਨ੍ਹਾਂ 8 ਨਗਰ ਨਿਗਮਾਂ ਨੂੰ ਫਾਇਰ ਗੱਡੀਆਂ ਖਰੀਦਣ 8 ਕਰੋੜ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ 50 ਹਜ਼ਾਰ ਵਸੋਂ ਪਿੱਛੇ ਇਕ ਗੱਡੀ ਖਰੀਦਣ ਦਾ ਟੀਚਾ ਹੈ ਅਤੇ ਆਉਂਦੇ ਚਾਰ ਸਾਲਾਂ ਦੌਰਾਨ ਇਸ ਨੂੰ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਫਾਇਰ ਸੇਵਾਵਾਂ ਵਿੱਚ 500 ਪੋਸਟਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਾਇਰ ਟਰੇਨਿੰਗ ਇੰਸਟੀਚਿਊਟ ਨੂੰ ਅਲਾਟ ਹੋਇਆ ਜਿੱਥੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਫਾਇਰ ਕਰਮੀਆਂ ਨੂੰ ਵੀ ਸਿਖਲਾਈ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਫਾਇਰ ਸੇਫਟੀ ਐਕਟ ਲਿਆਂਦਾ ਜਾਵੇਗਾ ਜਿਸ ਨਾਲ ਕੋਈ ਵੀ ਇਮਾਰਤ ਫਾਇਰ ਸੇਫਟੀ ਨਿਯਮਾਂ ਦੀ ਉਲੰਘਣਾ ਨਹÄ ਕਰੇਗੀ। ਉਨ੍ਹਾਂ ਕਿਹਾ ਅਜਿਹੇ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਇਮਾਰਤ ਦੇ ਮਾਲਕਾਂ ਨੂੰ ਨੋਟਿਸ ਵੀ ਭੇਜੇ ਜਾਣਗੇ।

ਸ. ਸਿੱਧੂ ਨੇ ਇਸ ਮੌਕੇ ਪਿਛਲੇ ਸਮੇਂ ਦੌਰਾਨ ਫਾਇਰ ਸੇਵਾਵਾਂ ਦੀ ਡਿਊਟੀ ਨਿਭਾਉਂਦੇ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ 9 ਫਾਇਰ ਕਰਮੀਆਂ ਸਮਾਊਨ ਗਿੱਲ, ਰਾਜ ਕੁਮਾਰ, ਰਾਜਿੰਦਰ ਕੁਮਾਰ ਸ਼ਰਮਾ, ਮਨੋਹਰ ਲਾਲ, ਪੂਰਨ ਸਿੰਘ, ਰਾਜਨ, ਵਿਸ਼ਾਲ ਕੁਮਾਰ, ਮਨਪ੍ਰੀਤ ਸਿੰਘ ਤੇ ਸੁਖਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ 13 ਫਾਇਰ ਕਰਮੀਆਂ ਜਿਨ੍ਹਾਂ ਨੇ ਪਿਛਲੇ ਇਕ ਸਾਲ ਤੋਂ ਬਿਹਤਰ ਸੇਵਾਵਾਂ ਨਿਭਾਈਆਂ, ਨੂੰ ਵੀ ਸਨਮਾਨਤ ਕੀਤਾ ਗਿਆ। ਇਨ੍ਹਾਂ ਵਿੱਚ ਹਜ਼ੂਰਾ ਸਿੰਘ, ਨਰੇਸ਼ ਕੁਮਾਰ, ਲਵਲੇਸ਼ ਕੁਮਾਰ, ਸੁਦਾਗਰ ਸਿੰਘ, ਮਦਨ ਗੋਪਾਲ, ਅਮਰਜੀਤ ਸਿੰਘ, ਰਜਿੰਦਰ ਸਿੰਘ, ਵਿਪਨ ਕੁਮਾਰ, ਸੁਰਿੰਦਰ ਕੁਮਾਰ, ਮਨਿੰਦਰਜੀਤ ਸਿੰਘ, ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ ਤੇ ਅਜੇ ਗੋਇਲ ਸ਼ਾਮਲ ਸਨ। ਸਮਾਗਮ ਦੌਰਾਨ ਸਲਾਮੀ ਦੇਣ ਅਤੇ ਪ੍ਰਦਰਸ਼ਨੀ ਡਰਿੱਲ ਕਰਨ ਵਾਲੇ ਫਾਇਰ ਕਰਮੀਆਂ ਨੂੰ ਵੀ ਸਨਮਾਨਤ ਕੀਤਾ ਗਿਆ।

ਇਸ ਤੋਂ ਪਹਿਲਾਂ ਅੱਜ ਦੇ ਉਦਘਾਨੀ ਸਮਾਰੋਹ ਦੌਰਾਨ ਫਾਇਰ ਸੇਵਾਵਾਂ ਲਈ ਵਰਤੇ ਜਾਂਦੇ ਵਾਹਨਾਂ ਦੀ ਪ੍ਰਦਰਸ਼ਨੀ ਅਤੇ ਉਪਕਰਨਾਂ ਦੀ ਡਰਿੱਲ ਖਿੱਚ ਦਾ ਕੇਂਦਰ ਬਣੀ। ਸਭ ਤੋਂ ਪਹਿਲਾਂ ਪੰਜਾਬ ਫਾਇਰ ਸਰਵਿਸਜ਼ ਦੇ ਜਵਾਨਾਂ ਦੀ ਟੁਕੜੀ ਨੇ ਸ. ਮੁੱਖ ਮਹਿਮਾਨ ਸ. ਸਿੱਧੂ ਨੂੰ ਸਲਾਮੀ ਦਿੱਤੀ। ਇਸ ਮਾਰਚ ਪਾਸਟ ਵਿੱਚ ਫਾਇਰ ਗੱਡੀਆਂ ਉਤੇ ਸਵਾਰ ਫਾਇਰ ਸੂਟਸ ਨਾਲ ਲੈਸ ਫਾਇਰਮੈਨ ਵੀ ਸ਼ਾਮਲ ਸਨ। ਇਸ ਤੋਂ ਬਾਅਦ ਸ. ਸਿੱਧੂ ਨੇ ਅੱਗ ਬੁਝਾਊ ਗੱਡੀਆਂ, ਅੱਗ ਬਚਾਉਣ ਦੀਆਂ ਘਟਨਾਵਾਂ ਲਈ ਵਰਤੇ ਜਾਂਦੇ ਅਤਿ-ਆਧੁਨਿਕ ਉਪਕਰਣਾਂ ਦੀ ਨੁਮਾਇਸ਼ ਵੀ ਦੇਖੀ ਅਤੇ ਇਨ੍ਹਾਂ ਉਪਕਰਣਾਂ ਦੀ ਡਰਿੱਲ ਵੀ ਦੇਖੀ। ਇਸ ਉਪਰੰਤ ਐਸ.ਏ.ਐਸ. ਨਗਰ ਵਿਖੇ ਤਾਇਨਾਤ ਹਾਈ ਲਿਫਟ ਵਾਲੀ ਅੱਗ ਬੁਝਾਓ ਗੱਡੀਆਂ ਉੱਪਰ ਸ ਸਿੱਧੂ ਤੇ ਡਾਇਰੈਕਟਰ ਕਰਨੇਸ਼ ਸ਼ਰਮਾ ਨੇ ਫਾਇਰ ਕਰਮੀਆਂ ਦੇ ਨਾਲ ਖੁਦ ਚੜ੍ਹ ਕੇ 54 ਮੀਟਰ ਤੱਕ ਉਚਾਈ ਉਤੇ ਅੱਗ ਬੁਝਾਉਣ ਲਈ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਦੀ ਡਰਿੱਲ ਵੀ ਦੇਖੀ।

ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਨੇ ਮੁੱਖ ਮਹਿਮਾਨ ਸ. ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਤੇ ਸੋਚ ਸਦਕਾ ਪਹਿਲੀ ਵਾਰ ਫਾਇਰ ਸੇਫਟੀ ਹਫਤਾ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਹੀ ਪੰਜਾਬ ਵਿੱਚ ਪਹਿਲੀ ਵਾਰ ਫਾਇਰ ਡਾਇਰੈਕਟੋਰੇਟ ਸਥਾਪਤ ਹੋਇਆ ਹੈ ਅਤੇ ਫਾਇਰ ਸੇਵਾਵਾਂ ਮਜ਼ਬੂਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਫਾਇਰ ਸੇਫਟੀ ਹਫਤੇ ਦੌਰਾਨ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਲੋਕਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਨ ਅਤੇ ਜਾਗਰੂਕਤਾ ਬਾਰੇ ਜਾਣੂੰ ਕਰਵਾਇਆ ਜਾਵੇਗਾ।

ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਲਈ ਇਹ ਇਤਿਹਾਸਕ ਮੌਕਾ ਹੈ ਜਦੋਂ ਫਾਇਰ ਸੇਵਾਵਾਂ ਦਾ ਹਫਤਾ ਮਨਾਇਆ ਜਾ ਰਿਹਾ ਹੈ। ਪਿਛਲੇ ਇਕ ਸਾਲ ਦੌਰਾਨ ਫਾਇਰ ਕਰਮੀਆਂ ਨੇ ਲਾਮਿਸਾਲ ਸੇਵਾਵਾਂ ਨਿਭਾਈਆਂ ਹੈ ਅਤੇ ਅੱਜ ਦੇ ਦਿਨ ਸਾਲ ਭਰ ਸੇਵਾਵਾਂ ਨਿਭਾਉਣ ਵਾਲੇ ਫਾਇਰ ਕਰਮੀਆਂ ਨੂੰ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪਹਿਲਾ ਫਾਇਰ ਸੇਵਾਵਾਂ ਵਾਲਾ ਛੋਟਾ ਜਿਹਾ ਵਿੰਗ ਹੰੁਦਾ ਸੀ ਜਿਸ ਨੂੰ ਹੁਣ ਵੱਡਾ ਬਣਾਉਂਦਿਆ ਫਾਇਰ ਡਾਇਰੈਕਟੇਰੇਟ ਬਣਾਇਆ ਹੈ ਅਤੇ ਵਿਭਾਗ ਦੀ ਹਰ ਮੀਟਿੰਗ ਵਿੱਚ ਫਾਇਰ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਵਿਚਾਰਾਂ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਲੁਧਿਆਣਾ ਦੇ ਸਹਾਇਕ ਮੰਡਲ ਫਾਇਰ ਅਫਸਰ ਸ੍ਰੀ ਭੁਪਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਇਸ ਹਫਤੇ ਨੂੰ ਮਨਾਉਣ ਦੀ ਸ਼ੁਰੂਆਤ ਦੇ ਪਿਛੋਕੜ ਅਤੇ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਅੱਗ ਲੱਗਣ ਦੀਆਂ ਵਾਪਰੀਆਂ ਘਟਨਾਵਾਂ ਅਤੇ ਇਸ ਵਿੱਚ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਨ ਵਾਲੇ ਫਾਇਰ ਕਰਮੀਆਂ ਦੀ ਪ੍ਰਸੰਸਾ ਵੀ ਕੀਤੀ।

ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਮਹਿੰਦਰ ਪਾਲ ਤੇ ਨਗਰ ਨਿਗਮ ਮੁਹਾਲੀ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ, ਮੁੱਖ ਇੰਜਨੀਅਰ ਸ੍ਰੀ ਅਜੇ ਕੰਵਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

by Ranjit Singh
4 weeks ago
0

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ - ਕਈ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 