• Latest
  • Trending
ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

3 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

32 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

48 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

1 hour ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

5 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

March 5, 2024
in ਸਿਹਤ
ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

– ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਰਾਜ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ

– ਪੰਜਾਬ ਸਰਕਾਰ ਨੇ ਮਹਿਜ਼ 23 ਮਹੀਨਿਆਂ ਵਿੱਚ 829 ਆਮ ਆਦਮੀ ਕਲੀਨਿਕ ਕੀਤੇ ਸਥਾਪਤ ਅਤੇ ਕਈ ਹੋਰ ਅਜਿਹੇ ਕਲੀਨਕ ਬਣਾਉਣ ਦੀ ਤਿਆਰੀ: ਸਿਹਤ ਮੰਤਰੀ

– ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, 574 ਸੜਕ ਹਾਦਸਿਆਂ ਦੇ ਪੀੜਤਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਕਰਵਾਇਆ ਮੁਹੱਈਆ

ਚੰਡੀਗੜ੍ਹ, 5 ਮਾਰਚ (ਵਿਸ਼ਵ ਵਾਰਤਾ):- ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ ਸਿਰਫ਼ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਯਕੀਨੀ ਬਣਾਏਗੀ ਸਗੋਂ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਨਫ਼ਰੀ ਵਿੱਚ ਵੀ ਵਾਧਾ ਕਰੇਗੀ। ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਖੇਤਰ ਲਈ 5,264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਲਈ 1,133 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਅਤੇ ਸੁਪਰ-ਸਪੈਸ਼ਲਿਟੀ ਹਸਪਤਾਲਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਅਣਥੱਕ ਮਿਹਨਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮਹਿਜ਼ 23 ਮਹੀਨਿਆਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਕਈ ਹੋਰ ਬਣਾਉਣ ਦੀ ਤਿਆਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕ੍ਰਾਂਤੀਕਾਰੀ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਵਿੱਚ 249 ਕਰੋੜ ਰੁਪਏ ਰੱਖੇ ਗਏ ਹਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ, 1 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦਾ ਲਾਭ ਲਿਆ ਹੈ ਅਤੇ 31 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕਰਵਾਏ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਮੌਤ ਦਰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ ਤੇ ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ‘ ਫਰਿਸ਼ਤੇ ਸਕੀਮ’ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਉਤਸ਼ਾਹਿਤ ਕਰਨ ਲਈ, ਅਜਿਹੇ ‘‘ਫਰਿਸ਼ਤਿਆਂ’’ ਨੂੰ ਨਕਦ ਇਨਾਮਾਂ, ਪ੍ਰਸ਼ੰਸਾ ਪੱਤਰ ਅਤੇ ਕਾਨੂੰਨੀ ਉਲਝਣਾਂ ਤੇ ਬੇਲੋੜੀ ਪੁਲਿਸ ਪੁੱਛਗਿੱਛ ਤੋਂ ਵੀ ਰਾਹਤ ਦਿੱਤੀ ਗਈ ਹੈ ।

ਸਿਹਤ ਮੰਤਰੀ ਨੇ ਕਿਹਾ, “ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, ‘ਫਰਿਸ਼ਤੇ ਸਕੀਮ’ ਤਹਿਤ 574 ਸੜਕ ਦੁਰਘਟਨਾਵਾਂ ਪੀੜਤਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਗਿਆ,”। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਸੜਕ ਸੁਰੱਖਿਆ ਫੋਰਸ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ, ਸੰਗਰੂਰ ਅਤੇ ਜਲੰਧਰ ਸਮੇਤ ਤਿੰਨ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਰਹਿੰਦੇ 20 ਜ਼ਿਲ੍ਹਾ ਹਸਪਤਾਲਾਂ ਵਿੱਚ ਹੌਲੀ-ਹੌਲੀ ਵੱਖ-ਵੱਖ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੀਮਾ, ਕੌਹਰੀਆਂ, ਧੂਰੀ (ਸੰਗਰੂਰ) ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਪੇਂਡੂ ਹਸਪਤਾਲਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਜਾਰੀ ਹੈ।

ਜ਼ਿਕਰਯੋਗ ਹੈ ਕਿ ਮਸਤੂਆਣਾ ਸਾਹਿਬ, ਸੰਗਰੂਰ, ਕਪੂਰਥਲਾ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਵਿਖੇ 100-100 ਐਮਬੀਬੀਐਸ ਸੀਟਾਂ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਵੀ ਵਿੱਤੀ ਸਾਲ 2024-25 ਵਿੱਚ ਸ਼ੁਰੂ ਹੋਣ ਦੀ ਆਸ ਹੈ।

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ 114 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਹੈ ਅਤੇ ਫਾਜ਼ਿਲਕਾ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਵੀ ਮੁਕੰਮਲ ਹੋ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

by Navjot
November 7, 2026
0

ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) - ਪਸ਼ੂ ਪਾਲਣ ਅਤੇ ਡੇਅਰੀ ਵਿਭਾਗ (DAHD) ਨੇ, ICAR-ਨੈਸ਼ਨਲ ਇੰਸਟੀਚਿਊਟ ਆਫ਼ ਵੈਟਰਨਰੀ ਐਪੀਡੈਮੀਓਲੋਜੀ ਐਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 