• Latest
  • Trending
ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ

ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ

3 years ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

1 minute ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 minutes ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

4 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

7 minutes ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

26 minutes ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

3 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

4 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ

October 6, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ

ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ

– ਪੰਜਾਬ ਪੁਲਿਸ ਟਰੈਫਿਕ ਵਿੰਗ ਨੇ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਮੁੱਖ ਸੰਸਥਾਵਾਂ ਨਾਲ ਕੀਤਾ ਐਮਓਯੂ ਸਹੀਬੱਧ
— ਮੈਪ ਮਾਈ ਇੰਡੀਆ, ਪੰਜਾਬ-ਅਧਾਰਤ ਸੇਫ ਸੁਸਾਇਟੀ, ਗੁਰੂਗ੍ਰਾਮ-ਅਧਾਰਤ ਇੰਟੋਜ਼ੀ ਟੈਕ ਅਤੇ ਜੈਪੁਰ-ਅਧਾਰਤ ਮੁਸਕਾਨ ਫਾਊਂਡੇਸ਼ਨ ਨੇ ਪੰਜਾਬ ਪੁਲਸ ਨਾਲ ਮਿਲਾਇਆ ਹੱਥ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਦੀ ਇੱਕ ਵੱਡੀ ਪਹਿਲਕਦਮੀ!

AI ਦੀ ਮੱਦਦ ਨਾਲ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯੰਤਰਣ ਵਿੱਚ ਕ੍ਰਾਂਤੀ ਲਿਆਉਣ ਲਈ Map My India, SAFE Society, Intozi Tech ਅਤੇ Muskaan Foundation ਨਾਲ ਸਮਝੌਤਿਆਂ 'ਤੇ ਦਸਤਖਤ ਕੀਤੇ।

ਅਸੀਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਦੁਰਘਟਨਾਵਾਂ ਨੂੰ ਘਟਾਉਣ ਲਈ ਵਚਨਬੱਧ ਹਾਂ।

— Punjab Police India (@PunjabPoliceInd) October 6, 2023

ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੜਕੀ ਸੁਰੱਖਿਆ ਨੂੰ ਵਧਾਉਣ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੇ ਚਾਰ ਨਾਮਵਰ ਸੰਸਥਾਵਾਂ ਨਾਲ ਐਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ ਤਾਂ ਜੋ ਸੂਬੇ ਭਰ ’ਚ ਹੋਰ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਆਵਾਜਾਈ ਨੈੱਟਵਰਕ ਨੂੰ ਯਕੀਨੀ ਬਣਾਇਆ ਜਾ ਸਕੇ।

ਐਸ.ਏ.ਐਸ.ਨਗਰ ਦੇ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਵਿਖੇ ਇੱਕ ਮਹੱਤਵਪੂਰਨ ਸਮਾਗਮ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਦੀ ਅਗਵਾਈ ਹੇਠ ਪ੍ਰਮੁੱਖ ਕੰਪਨੀਆਂ ਜਿਹਨਾਂ ਵਿੱਚ ਮੈਪ ਮਾਈ ਇੰਡੀਆ, ਪੰਜਾਬ ਅਧਾਰਤ ਸੇਫ਼ ਸੋਸਾਇਟੀ, ਗੁਰੂਗ੍ਰਾਮ ਸਥਿਤ ਇੰਟੋਜੀ ਟੇਕ ਪ੍ਰਾਈਵੇਟ ਲਿਮਟਿਡ ਅਤੇ ਜੈਪੁਰ ਸਥਿਤ ਮੁਸਕਾਨ ਫਾਊਂਡੇਸ਼ਨ ਸ਼ਾਮਲ ਹਨ, ਨਾਲ ਐਮਓਯੂ ਸਹੀਬੱਧ ਕੀਤੇ ਗਏ । ਇਸ ਮੌਕੇ ਮੈਪ ਮਾਈ ਇੰਡੀਆ ਦੇ ਸੀਈਓ-ਕਮ-ਕਾਰਜਕਾਰੀ ਨਿਰਦੇਸ਼ਕ ਰੋਹਨ ਵਰਮਾ, ਸੇਫ਼ ਸੁਸਾਇਟੀ ਦੇ ਚੇਅਰਪਰਸਨ ਰੁਪਿੰਦਰ ਸਿੰਘ, ਮੁਸਕਾਨ ਫਾਊਂਡੇਸ਼ਨ ਦੇ ਟਰੱਸਟੀ ਸ਼ਾਂਤਨੂ ਬਸੀਨ ਅਤੇ ਇੰਟੋਜ਼ੀ ਦੇ ਸੰਸਥਾਪਕ ਅਤੇ ਸੀਈਓ ਨਰੇਸ਼ ਕੁਮਾਰ ਹਾਜ਼ਰ ਸਨ।

ਇਹ ਅਮਲ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਨੂੰ ਕਾਬੂ ਕਰਨ ਲਈ ਸਮਰਪਿਤ ਇੱਕ ਵਿਸ਼ੇਸ਼ ਪੁਲਿਸ ਟੀਮ ਸੜਕ ਸੁਰੱਖਿਆ ਫੋਰਸ(ਐਸਐਸਐਫ) ਦੀ ਸ਼ੁਰੂਆਤ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਦੱਸਿਆ ਕਿ ਇਹਨਾਂ ਸੰਸਥਾਵਾਂ ਦੇ ਸਾਂਝੇ ਯਤਨ ਸੁਰੱਖਿਅਤ ਸੜਕਾਂ, ਟਰੈਫਿਕ ਦੇ ਕੁਸ਼ਲ ਤੇ ਬਿਹਤਰ ਬੰਦੋਬਸਤ ਅਤੇ ਪੰਜਾਬ ਦੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰਨਗੇ। ਉਹਨਾਂ ਕਿਹਾ ,“ਅਸੀਂ ਸਾਰੇ ਨਾਗਰਿਕਾਂ ਲਈ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹਾਂ।’’

ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਰਣਨੀਤੀਆਂ ਨੂੰ ਵਧਾਉਣ ਲਈ ਵਿਗਿਆਨਕ ਜਾਂਚ ਅਤੇ ਗਿਆਨ ਸਿਰਜਣ ਦਾ ਮਾਹੌਲ ਪੈਦਾ ਕਰਨਗੀਆਂ। ਜਦਕਿ, ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਰਾਜ ਦੇ ਵਿੱਚ ਟਰੈਫਿਕ ਕੰਟਰੋਲ ਦੀ ਦਿਸ਼ਾ ਵਿੱਚ ਕ੍ਰਾਂਤੀ ਲਿਆਉਣ ਲਈ ਅਨੁਕੂਲਿਤ ਵਾਤਾਵਰਣ ਸਿਰਜੇਗਾ ਤਾਂ ਜੋ ਬਿਹਤਰ ਟਰੈਫਿਕ ਦਾ ਪ੍ਰਬੰਧਨ ਕਰਕੇ ਦੁਰਘਟਨਾਵਾਂ ਨੂੰ ਟਾਲਿਆ ਜਾ ਸਕੇ।

ਏਡੀਜੀਪੀ ਨੇ ਕਿਹਾ ,“ਇਹ ਪਹਿਲਕਦਮੀ ਨਾ ਸਿਰਫ ਸੜਕੀ ਮੌਤਾਂ ਅਤੇ ਹਾਦਸਿਆਂ ਨੂੰ ਘਟਾ ਕੇ ਸਾਰੇ ਨਾਗਰਿਕਾਂ ਲਈ ਇੱਕ ਸੁਰੱਖਿਅਤ ਵਾਤਾਵਰਣ ਪੈਦਾ ਕਰੇਗੀ, ਸਗੋਂ ਟਰੈਫਿਕ ਪ੍ਰਬੰਧਨ, ਕੰਟਰੋਲ, ਆਵਾਜਾਈ, ਸੜਕ ਸੁਰੱਖਿਆ ਇੰਜੀਨੀਅਰਿੰਗ, ਇੰਟੈਲੀਜੈਂਟ ਟਰਾਂਸਪੋਰਟ ਹੱਲ, ਐਮ-ਪੁਲਿਸਿੰਗ, ਈ-ਪੁਲਿਸਿੰਗ ਅਤੇ ਸੂਬਾ ਪੁਲਿਸ ਨੂੰ ਸਿਖਲਾਈ ਨਾਲ ਹੋਰ ਮੁਹਾਰਤ ਵੱਲ ਹੁਲਾਰਾ ਦੇਵੇਗੀ । ਉਹਨਾਂ ਅੱਗੇ ਕਿਹਾ ਇਸ ਨਾਲ ਟਰੈਫਿਕ ਪੈਟਰਨਜ਼ ਅਤੇ ਸੜਕ ਸੁਰੱਖਿਆ ਸਬੰਧੀ ਚੁਣੌਤੀਆਂ ਦੀ ਡੂੰਘੀ ਸਮਝ ਵਧੇਗੀ ਜਿਸਦੇ ਸਿੱਟੇੇ ਵਜੋਂ ਵਧੇਰੇ ਪ੍ਰਭਾਵਸ਼ਾਲੀ ਹੱਲ ਲੱਭਣਗੇ।

ਉਨ੍ਹਾਂ ਕਿਹਾ ਕਿ ਸੰਯੁਕਤ ਮੁਹਾਰਤ ਅਤੇ ਡੇਟਾ ਐਕਸਚੇਂਜ ਰਾਹੀਂ ਅਪਲਾਈਡ ਰਿਸਰਚ ਨੂੰ ਸਹੂਲਤ ਮਿਲੇਗੀ, ਜਿਸ ਦੀ ਵਰਤੋਂ ਸਮਾਜ ਦੇ ਵਿਆਪਕ ਲਾਭ ਲਈ ਖੋਜਾਂ ਨੂੰ ਪ੍ਰਸਾਰਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਂਝੇਦਾਰੀ ਸੜਕ ਸੁਰੱਖਿਆ ਦੇ ਖੇਤਰ ਵਿੱਚ ਨਵੀਨਤਾ ਅਤੇ ਨਾਲੇਜ ਸ਼ੇਅਰਿੰਗ (ਗਿਆਨ-ਵੰਡ) ਨੂੰ ਉਤਸ਼ਾਹਿਤ ਕਰੇਗਾ।

ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਸੜਕ ਸੁਰੱਖਿਆ ਵਿੱਚ ਵਿਗਿਆਨਕ ਨਜ਼ਰੀਆ ਲਿਆਉਣ ਲਈ ਪੰਜਾਬ ਪੁਲਿਸ ਦੀ ਇਹ ਇੱਕ ਹੋਰ ਪਹਿਲਕਦਮੀ ਹੈ ਅਤੇ ਇਸ ਨਾਲ ਪੰਜਾਬ ਪੁਲੀਸ ਦੇ ਟਰੈਫਿਕ ਵਿੰਗ ਵਿੱਚ ਡਾਟਾ-ਅਧਾਰਿਤ ਫੈਸਲੇ ਲੈਣ ਦੀ ਸਮਰੱਥਾ ਹੋਰ ਵਧੇਗੀ।

ਜ਼ਿਕਰਯੋਗ ਹੈ ਕਿ ਹਸਤਾਖਰਕਰਤਾਵਾਂ ਨੇ 2021 ਤੋਂ 2030 ਤੱਕ ਸੰਯੁਕਤ ਰਾਸ਼ਟਰ ਸੰਘ ਦੁਆਰਾ ਮਨੋਨੀਤ ‘‘ ਡੀਕੇਡ ਆਫ ਐਕਸ਼ਨ ਆਨ ਰੋਡ ਸੇਫਟੀ ’’ ਨੂੰ ਪੂਰਨ ਸਮਰਥਨ ਦਾ ਵਾਅਦਾ ਵੀ ਕੀਤਾ ਹੈ।

ਡੱਬੀ : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸੰਸਥਾਵਾਂ ਕਿਵੇਂ ਮਦਦ ਕਰਨਗੀਆਂ

— ਮੈਪ ਮਾਈ ਇੰਡੀਆ: ਰੀਅਲ-ਟਾਈਮ ਅਡਵਾਈਜ਼ਰੀਆਂ ਅਤੇ ਨੈਵੀਗੇਸ਼ਨ ਸੇਵਾਵਾਂ ਅਤੇ ਮਹੱਤਵਪੂਰਨ ਜਾਣਕਾਰੀ ਜਿਵੇਂ ਕਿ ਦੁਰਘਟਨਾਵਾਂ, ਸੜਕਾਂ ਦੇ ਬੰਦ ਹੋਣ ਅਤੇ ਵੀਆਈਪੀ ਆਵਾਜਾਈ ਬਾਰੇ ਢੁਕਵੀਂ ਜਾਣਕਾਰੀ ਪ੍ਰਦਾਨ ਕਰੇਗਾ।

– ਇੰਟੋਜ਼ੀ ਟੈੱਕ: ਟਰੈਫਿਕ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਵਿੱਚ ਸਹਾਇਕ ਹੋਵੇਗਾ, ਇੱਕ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਸੜਕ ਨੈੱਟਵਰਕ ਵਿੱਚ ਯੋਗਦਾਨ ਪਾਵੇਗਾ।

– ਸੇਫ ਸੋਸਾਇਟੀ: ਸੜਕ ਸੁਰੱਖਿਆ ਆਡਿਟ ਕਰਵਾਉਣ, ਬਲੈਕ ਸਪੌਟਸ ਦੀ ਪਛਾਣ ਕਰਨ, ਅਤੇ ਸੜਕ ਸੁਰੱਖਿਆ ਨੂੰ ਵਧਾਉਣ ਸਬੰਧੀ ਸੁਧਾਰ ਕਰਨ ਵਿੱਚ ਸਹਿਯੋਗ ਕਰੇਗਾ।

– ਮੁਸਕਾਨ ਫਾਊਂਡੇਸ਼ਨ: ਸੜਕ ਸੁਰੱਖਿਆ ਸਿੱਖਿਆ ਅਤੇ ਜਾਗਰੂਕਤਾ ਪ੍ਰੋਗਰਾਮਾਂ, ਪੁਲਿਸ ਕਰਮਚਾਰੀਆਂ ਲਈ ਸਮਰੱਥਾ ਨਿਰਮਾਣ, ਤਕਨੀਕੀ ਸੜਕ ਸੁਰੱਖਿਆ ਆਡਿਟ, ਬਲੈਕ ਸਪਾਟ ਪਛਾਣ, ਅਤੇ ਸੁਧਾਰ ਦੇ ਕੰਮਾਂ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਏਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

by Ankit
November 19, 2026
0

  *ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ* *•ਪਸ਼ੂ ਪਾਲਣ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

by Ankit
November 19, 2026
0

*ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ*...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

by Ankit
November 19, 2026
0

  *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

by Ankit
November 19, 2026
0

  *ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ* *•ਪਸ਼ੂ ਪਾਲਣ...

Most Popular

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

by Ranjit Singh
3 weeks ago
0

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ - ਐਕਸ਼ਨ ਕਮੇਟੀ ਅੱਜ ਕਰੇਗੀ ਵਿਚਾਰ-ਵਟਾਂਦਰਾ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 