
ਚੰਡੀਗੜ, 12 ਮਈ( ਵਿਸ਼ਵ ਵਾਰਤਾ )-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 33ਵੇਂ ਦਿਨ 111410 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 110759 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 651 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 110759 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 27056.11 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 25225.65 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 25403.10 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 15476.20 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 16364.08 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 1233 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 33ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 13118491.79 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।






















