ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ
– 31 ਮਈ ਤੱਕ ਜਾਰੀ ਰਹੇਗਾ ਬਦਲਿਆ ਸਮਾਂ-ਡਿਪਟੀ ਕਮਿਸ਼ਨਰ
-ਸੇਵਾ ਕੇਂਦਰ ‘ਚ ਆਉਣ ਤੋਂ ਪਹਿਲਾਂ ਲੈਣ ਪਵੇਗਾ ਅਗਾਊ ਮੁਲਕਾਤ ਸਮਾਂ

ਪਟਿਆਲਾ, 30 ਅਪ੍ਰੈਲ:ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਨਤਕ ਸਥਾਨਾਂ ‘ਤੇ ਭੀੜ ਘੱਟ ਰੱਖਣ ਦੇ ਮਕਸਦ ਨਾਲ ਮਿਤੀ 31 ਮਈ 2021 ਤੱਕ ਸੇਵਾ ਕੇਂਦਰਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਆਮ ਲੋਕ ਸੇਵਾ ਕੇਂਦਰ ‘ਚ ਆਉਣ ਤੋਂ ਪਹਿਲਾਂ ਅਗਾਊ ਮੁਲਾਕਾਤ ਦਾ ਸਮਾਂ ਐਮ ਸੇਵਾ ਐਪ, ਕੋਵਾ ਐਪ, ਵੈਬਸਾਇਟ dgrpg.punjab.gov.in/sewa-
ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ।
ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ। ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜੋ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ, ਉਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ‘ਤੇ ਕਾਬੂ ਸਾਰਿਆਂ ਦੇ ਸਹਿਯੋਗ ਨਾਲ ਹੀ ਪਾਇਆ ਜਾ ਸਕਦਾ ਹੈ।






















