ਸੇਵਾ ਸਿੰਘ ਠੀਕਰੀਵਾਲ ਦੇਸ਼, ਕੌਮ ਅਤੇ ਮਨੁੱਖੀ ਹੱਕਾਂ ਦੇ ਰਾਖੇ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 20ਜੂਨ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਉਮੀਦਵਾਰ ਗੁਰਮੇਲ ਸਿੰਘ ਨੇ ਪ੍ਰਸਿੱਧ ਪਿੰਡ ਠੀਕਰੀਵਾਲ ਪਹੁੰਚ ਕੇ ਸੇਵਾ ਸਿੰਘ ਠੀਕਰੀਵਾਲ ਦੀ ਯਾਦਗਾਰ ’ਤੇ ਮੱਥਾ ਟੇਕ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਮੇਂ ਮੁੱਖ ਮੰਤਰੀ ਨੇ ਕਿਹਾ, ‘ਸੇਵਾ ਸਿੰਘ ਠੀਕਰੀਵਾਲ ਦੇਸ਼, ਕੌਮ ਅਤੇ ਮਨੁੱਖੀ ਹੱਕਾਂ ਦੇ ਰਾਖੇ ਸਨ। ਉਨ੍ਹਾਂ ਸਮਾਜ ਦੇ ਦੱਬੇ ਕੁੱਚਲੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਅਤੇ ਸੰਘਰਸ਼ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸੇਵਾ ਸਿੰਘ ਠੀਕਰੀਵਾਲ ਦੀ ਸ਼ਹਾਦਤ ਸਾਡੇ ਮਨਾਂ ’ਚ ਦੱਬੇ ਕੁਚਲੇ ਲੋਕਾਂ ਦੇ ਮਾਨਵੀਂ ਹੱਕਾਂ ਲਈ ਸੰਰਘਸ਼ ਕਰਨ ਦੀ ਮਿਸਾਲ ਜਗਾਉਂਦੀ ਰਹੇਗੀ।’























