ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਦਾ ਪਹਿਲਾ ਪੋਸਟ ਗ੍ਰੈਜੂਏਟ ਕਨਵੋਕੇਸ਼ਨ
ਸਾਬਕਾ ਰਾਸ਼ਟਰਪਤੀ ਨੇ ਕੀਤੀ ਸ਼ਿਰਕਤ
ਚੰਡੀਗੜ੍ਹ,26ਅਪ੍ਰੈਲ(ਵਿਸ਼ਵ ਵਾਰਤਾ)- : ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਪਹਿਲਾ ਪੋਸਟ ਗ੍ਰੈਜੂਏਟ ਕਨਵੋਕੇਸ਼ਨ ਸਮਾਰੋਹ ਸ਼ੁੱਕਰਵਾਰ ਨੂੰ ਹੋਇਆ। ਜਿਸ ਵਿੱਚ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਪ੍ਰਬੰਧਕ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਜੀ.ਐਮ.ਸੀ.ਐਚ. ਇਹ ਇੱਕ ਪ੍ਰਮੁੱਖ ਮੈਡੀਕਲ ਸੰਸਥਾ ਹੈ, ਜੋ ਸਿਹਤ ਸੰਭਾਲ, ਸਿੱਖਿਆ ਅਤੇ ਖੋਜ ਵਿੱਚ ਕੰਮ ਕਰਦੀ ਹੈ, ਜਿਸ ਵਿੱਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੀ ਡਾਕਟਰੇਟ ਦੀ ਸਿੱਖਿਆ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਰੇ ਨੌਜਵਾਨ ਡਾਕਟਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਸਾਰੇ ਨੌਜਵਾਨ ਡਾਕਟਰ ਹੋ ਅਤੇ ਜੋ ਕੰਮ ਤੁਸੀਂ ਅੱਜ ਤੋਂ ਕਰਨ ਜਾ ਰਹੇ ਹੋ, ਪੂਰੀ ਧਰਤੀ ‘ਤੇ ਕੋਈ ਵੀ ਮਨੁੱਖ ਸੇਵਾ ਦਾ ਇਹ ਕੰਮ ਨਹੀਂ ਕਰ ਸਕਦਾ, ਇਹ ਪੂਰੀ ਤਰ੍ਹਾਂ ਤੁਹਾਡੇ ‘ਤੇ ਹੈ ਅਤੇ ਇਸ ਦੇ ਲਈ ਤੁਹਾਨੂੰ ਆਪਣੇ ਤਨ, ਮਨ ਅਤੇ ਧਨ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੀਐਮਸੀਐਚ 32- 19 ਮੈਡੀਕਲ ਸੰਸਥਾਵਾਂ ਵਿੱਚੋਂ ਇੱਕ ਹੈ ਅਤੇ ਇੱਥੇ ਹਰ ਸਾਲ 7 ਲੱਖ ਮਰੀਜ਼ ਆਉਂਦੇ ਹਨ, ਜੋ ਕਿ ਸ਼ਲਾਘਾ ਦਾ ਹੱਕਦਾਰ ਹੈ। ਨਾਲ ਹੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਰੀਆਂ ਨੂੰ ਭਵਿੱਖ ਲਈ ਸਭ ਨੂੰ ਬਹੁਤ ਸ਼ੁਭਕਾਮਨਾਵਾਂ।